Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ ਦੇ ਪੋਸਟ-ਗਰੈਜੂਏਟ ਕਾਮਰਸ ਵਿਭਾਗ ਵੱਲੋਂ 'ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ' ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ

ਮੁਲਤਾਨੀ ਮੱਲ ਮੋਦੀ ਕਾਲਜ ਦੇ ਪੋਸਟ-ਗਰੈਜੂਏਟ ਕਾਮਰਸ ਵਿਭਾਗ ਵੱਲੋਂ 'ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ' ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ

ਮੁਲਤਾਨੀ ਮੱਲ ਮੋਦੀ ਕਾਲਜ ਦੇ ਪੋਸਟ-ਗਰੈਜੂਏਟ ਕਾਮਰਸ ਵਿਭਾਗ ਵੱਲੋਂ ‘ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ’ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ
ਪਟਿਆਲਾ: 27 ਅਗਸਤ : ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਅਤੇ ਬਿਜ਼ਨਸ ਮੈਨੇਜਮੈਂਟ ਵਿਭਾਗ, ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ ਅੱਜ ਸਕਿਓਰਿਟੀ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਅਤੇ ਨੈਸ਼ਨਲ ਸੈਂਟਰ ਫਾਰ ਫਾਈਨੈਂਸ਼ੀਅਲ ਐਜੂਕੇਸ਼ਨ ਦੇ ਸਹਿਯੋਗ ਨਾਲ ‘ਸਮਾਰਟ ਨਿਵੇਸ਼ਕ ਜਾਗਰੂਕਤਾ ਪ੍ਰੋਗਰਾਮ’ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਹਰਿਆਣਾ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਅਤੇ ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਨਾਲ ਕਾਰਜਸ਼ੀਲ ਸਮਾਰਟ ਟ੍ਰੇਨਿੰਗ ਅਤੇ ਡਿਵੈਲਪਮੈਂਟ ਅਫਸਰ ਸ਼੍ਰੀ ਵਿਸ਼ਵਦੀਪ ਸ਼ਰਮਾ ਵੱਲੋਂ ਆਯੋਜਿਤ ਕੀਤਾ ਗਈ।ਇਸ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿੱਤੀ ਯੋਜਨਾਬੰਦੀ ਅਤੇ ਨਿਵੇਸ਼ ਬਾਜ਼ਾਰਾਂ ਬਾਰੇ ਜਾਣਕਾਰੀ ਨਾਲ ਲੈਸ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਵਿੱਤੀ ਮਾਹਿਰ ਦਾ ਸਵਾਗਤ ਕਰਦਿਆਂ ਕਿਹਾ ਕਿ ਵਿੱਤੀ ਯੋਜਨਾ, ਨਿਵੇਸ਼ ਅਤੇ ਜੋਖਮ ਪ੍ਰਬੰਧਨ ਹਰ ਵਿਅਕਤੀ ਅਤੇ ਸੰਸਥਾ ਦੀ ਵਿੱਤੀ ਸੁਰੱਖਿਆ ਦੇ ਬੁਨਿਆਦੀ ਪਹਿਲੂ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਸ਼ੇਅਰ ਬਾਜ਼ਾਰਾਂ ਅਤੇ ਵਿੱਤੀ ਯੋਜਨਾਵਾਂ ਵਿੱਚ ਸ਼ਾਮਿਲ ਜ਼ੋਖਮਾਂ ਦੇ ਪ੍ਰਬੰਧਨ ਅਤੇ ਨਿਵੇਸ਼ ਬਾਜ਼ਾਰਾਂ ਦੇ ਕੰਮਕਾਜ ਅਤੇ ਪ੍ਰਬੰਧਨ ਨੂੰ ਸਿੱਖਣ ਲਈ ਸਿਧਾਂਤਕ ਅਤੇ ਵਿਹਾਰਕ ਹੁਨਰਾਂ ‘ਤੇ ਧਿਆਨ ਕੇਂਦਰਿਤ ਕਰਨ। ਪ੍ਰੋ. ਨੀਨਾ ਸਰੀਨ, ਮੁਖੀ ਅਤੇ ਡੀਨ ਕਾਮਰਸ ਵਿਭਾਗ ਨੇ ਕਿਹਾ ਕਿ ਕਾਮਰਸ ਵਿਭਾਗ ਵਿਦਿਆਰਥੀਆਂ ਨੂੰ ਭਵਿੱਖ ਦੇ ਨਿਵੇਸ਼ਕ ਸਲਾਹਕਾਰ ਅਤੇ ਵਿੱਤੀ ਸਲਾਹਕਾਰਾਂ ਵਜੋਂ ਸਿਖਲਾਈ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਉਹਨਾਂ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਨਵੀਨ ਤਰੀਕਿਆਂ ਨਾਲ ਨਿਵੇਸ਼ ਬਾਰੇ ਸਮਝਣ, ਉਹਨਾਂ ਦੇ ਵਿੱਤੀ ਬਾਜ਼ਾਰਾਂ ਬਾਰੇ ਵਿਸ਼ਲੇਸ਼ਣ ਦੇ ਹੁਨਰ ਨੂੰ ਵਿਕਸਤ ਕਰਨ ਅਤੇ ਵਿੱਤੀ ਪ੍ਰਬੰਧਨ ਵਿੱਚ ਉਹਨਾਂ ਦੀਆਂ ਭਵਿੱਖੀ ਯੋਜਨਾਵਾਂ ਨੂੰ ਤਿਆਰ ਕਰਨ ਵਿੱਚ ਮਦਦ ਕਰਦੀਆਂ ਹਨ। ਸ੍ਰੀ ਵਿਸ਼ਵਦੀਪ ਸ਼ਰਮਾ ਨੇ ਵਰਕਸ਼ਾਪ ਵਿੱਚ ਵਿਦਿਆਰਥੀਆਂ ਨਾਲ ਵਿੱਤੀ ਯੋਜਨਾਬੰਦੀ ਅਤੇ ਨਿਵੇਸ਼ ਦੇ ਬੁਨਿਆਦੀ ਸੰਕਲਪਾਂ ਬਾਰੇ ਚਰਚਾ ਕੀਤੀ। ਉਹਨਾਂ ਨੇ ਸ਼ੇਅਰ ਬਾਜ਼ਾਰਾਂ ਅਤੇ ਸਟਾਕ ਐਕਸਚੇਂਜ ਦੇ ਕੰਮਕਾਜ, ਮਿਉਚੁਅਲ ਫੰਡਾਂ ਅਤੇ ਸਿਸਟਮੈਟਿਕ ਇਨਵੈਸਟਮੈਂਟ ਪਲੈਨਿੰਗ ਵਿੱਚ ਅੰਤਰ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਇੱਕ ਤਰਕਪੂਰਨ ਅਤੇ ਆਰਥਿਕ ਤੌਰ ਤੇ ਜ਼ੋਖਮ ਰਹਿਤ ਤਰੀਕੇ ਨਾਲ ਨਿਵੇਸ਼ ਕਰਨ ਦੀ ਪ੍ਰਕਿਰਿਆ ਦੀ ਵਿਆਖਿਆ ਕੀਤੀ। ਉਨ੍ਹਾਂ ਨੇ ਵਿਸਥਾਰ ਵਿੱਚ ਵਿੱਤੀ ਸੁਰੱਖਿਆ ਦੇ ਵਪਾਰ, ਵਿਆਜ ਦਰਾਂ ਦੇ ਨਿਰਧਾਰਕਾਂ ਅਤੇ ਨਿਵੇਸ਼ਾਂ ਦੌਰਾਨ ਜ਼ੋਖਮ ਨੂੰ ਘੱਟ ਤੋਂ ਘੱਟ ਕਰਨ ਬਾਰੇ ਵੀ ਦੱਸਿਆ। ਇਸ ਮੌਕੇ ਤੇ ਕਾਮਰਸ ਵਿਭਾਗ ਦੇ ਪ੍ਰੋ. ਪਰਮਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਸਮਾਗਮ ਵਿੱਚ ਡਾ. ਦੀਪਿਕਾ ਸਿੰਗਲਾ, ਡਾ. ਗਗਨਦੀਪ ਕੌਰ, ਡਾ. ਗੌਰਵ, ਪ੍ਰੋ. ਸੋਨੀਆ, ਡਾ. ਦੀਕਸ਼ਾ, ਪ੍ਰੋ. ਮਨਜੋਤ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਰਵਿੰਦਰ ਕੁਮਾਰ, ਸ਼੍ਰੀ ਵਿਵੇਕ ਸਿੰਧੀ ਅਤੇ ਸਾਰੇ ਫੈਕਲਟੀ ਮੈਂਬਰ ਅਤੇ ਵੱ ਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top