Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਰਿਟਾਇਰਡ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਧੀਰਜ ਕੁਮਾਰ ਗਿੱਲ ਨੂੰ ਵਿਜੀਲੈਂਸ ਕੀਤਾ ਗ੍ਰਿਫ਼ਤਾਰ

ਰਿਟਾਇਰਡ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਧੀਰਜ ਕੁਮਾਰ ਗਿੱਲ ਨੂੰ ਵਿਜੀਲੈਂਸ ਕੀਤਾ ਗ੍ਰਿਫ਼ਤਾਰ

ਰਿਟਾਇਰਡ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਧੀਰਜ ਕੁਮਾਰ ਗਿੱਲ ਨੂੰ ਵਿਜੀਲੈਂਸ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸਿ਼ਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸ਼ਿਆਰਪੁਰ ਜਿ਼ਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ । ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ `ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ `ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ `ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ ।

Advertisement
Advertisement
Advertisement
Advertisement
Scroll to Top