Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ। ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

Advertisement
Advertisement
Advertisement
Advertisement
Scroll to Top