Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:40 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ

ਸਿੱਖਿਆ ਵਿਭਾਗ ਦੀ ਮਹੀਨਾਵਾਰ ਮੀਟਿੰਗ ਦੌਰਾਨ ਯੋਗਤਾ ਵਾਧਾ ਟੈਸਟ-1 ਅਤੇ ਹੋਰ ਪ੍ਰੋਗਰਾਮ ਦਾ ਜ਼ਿਲ੍ਹਾ ਪੱਧਰ ’ਤੇ ਰਿਵਿਊ ਕੀਤਾ
-ਸਕੂਲ ਮੁਖੀ ਗੁਣਾਤਮਕ ਸਿੱਖਿਆ ਲਈ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਵੱਲ ਧਿਆਨ ਕੇਂਦਰਿਤ ਕਰਨ: ਸੰਜੀਵ ਸ਼ਰਮਾ
ਪਟਿਆਲਾ 28 ਅਗਸਤ : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੀ ਅਗਵਾਈ ਹੇਠ ਜ਼ਿਲ੍ਹਾ ਕੋਆਰਡੀਨੇਟਰਾਂ, ਬਲਾਕ ਨੋਡਲ ਅਫ਼ਸਰਾਂ, ਸਕੂਲ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਮਹੀਨਾਵਾਰ ਰੀਵਿਊ ਮੀਟਿੰਗ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਪਿਛਲੇ ਦਿਨੀਂ ਸਕੂਲਾਂ ਵਿੱਚ ਹੋਏ ਯੋਗਤਾ ਵਾਧਾ ਟੈਸਟ-1 ਦਾ ਰਿਵਿਊ ਕੀਤਾ ਗਿਆ । ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ ਪਟਿਆਲਾ ਨੇ ਸਮੂਹ ਸਿੱਖਿਆ ਅਧਿਕਾਰੀਆਂ, ਪ੍ਰੋਜੈਕਟ ਕੋਆਰਡੀਨੇਟਰਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਚੰਗੇ ਨਤੀਜਿਆਂ ਅਤੇ ਗੁਣਾਤਮਕ ਸਿੱਖਿਆ ਲਈ ਵੱਖ-ਵੱਖ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਸਿੱਖਣ ਪਰਿਣਾਮਾਂ ਦੇ ਮੁਲਾਂਕਣ ਵੱਲ ਧਿਆਨ ਕੇਂਦਰਿਤ ਕਰਨ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਦਾਖਲਾ ਮੁਹਿੰਮ, ਈਕੋ ਕਲੱਬ ਐਕਟੀਵਿਟੀਆਂ, ਗਰੀਨ ਸਕੂਲ ਅਤੇ ਹੋਰ ਮਹੱਤਵਪੂਰਨ ਪ੍ਰੋਗਰਾਮਾਂ ਦਾ ਰੀਵਿਊ ਵੀ ਮੀਟਿੰਗ ਦੌਰਾਨ ਕੀਤਾ ਗਿਆ । ਇਸ ਮੀਟਿੰਗ ਨੂੰ ਡਾ: ਰਵਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਰਾਜੀਵ ਕੁਮਾਰ ਡੀ.ਐੱਸ.ਐੱਮ ਪਟਿਆਲਾ, ਰਾਜਿੰਦਰ ਸਿੰਘ ਖਹਿਰਾ, ਜੀਵਨ ਕੁਮਾਰ, ਲਲਿਤ ਮੋਦਗਿਲ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਗਗਨਦੀਪ ਕੌਰ ਜ਼ਿਲ੍ਹਾ ਈਕੋ ਕਲੱਬ ਕੋਆਰਡੀਨੇਟਰ ਨੇ ਵੀ ਸੰਬੋਧਨ ਕੀਤਾ ਅਤੇ ਸਕੂਲ ਮੁਖੀਆਂ ਨਾਲ ਲੋੜੀਂਦੀ ਜਾਣਕਾਰੀ ਸਾਂਝੀ ਕੀਤੀ ।

Advertisement
Advertisement
Advertisement
Advertisement
Scroll to Top