Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:56 am

+91 90915 01313 , +91 90916 01313

punjabbanni@gmail.com
punjabbani@yahoo.com

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ : ਬਿਜਲੀ ਮੰਤਰੀ
ਚੰਡੀਗੜ੍ਹ, 28 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ । ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਕਰਮਚਾਰੀ ਅਮਿਤ ਸੇਤੀਆ, ਜੋ ਕਿ ਲੇਖਾ ਅਧਿਕਾਰੀ ਫ਼ੀਲਡ, ਪੀ.ਐਸ.ਪੀ.ਸੀ.ਐਲ., ਫ਼ਰੀਦਕੋਟ ਵਜੋਂ ਤਾਇਨਾਤ ਸੀ, ਪੀ.ਐਸ.ਪੀ.ਸੀ.ਐਲ. ਦੇ ਏ.ਈ./ਉਪ ਮੰਡਲ ਅਧਿਕਾਰੀ ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਮੰਗ ਰਿਹਾ ਸੀ । ਮੰਤਰੀ ਨੇ ਅੱਗੇ ਕਿਹਾ ਕਿ ਉਪ ਮੰਡਲ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਅਤੇ ਇਸ ਦੇ ਨਾਲ ਭੇਜੀ ਗਈ ਵੀਡੀਓ ਕਲਿੱਪ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਪਾਇਆ ਗਿਆ ਹੈ ਕਿ ਕਥਿਤ ਦੋਸ਼ੀ ਕਰਮਚਾਰੀ ਅਮਿਤ ਸੇਤੀਆ ਉਕਤ ਐਸ.ਡੀ.ਓ. ਨੂੰ ਬਲੈਕਮੇਲ ਕਰ ਰਿਹਾ ਸੀ ਅਤੇ ਬਿਜਲੀ ਦੀ ਅਣ-ਅਧਿਕਾਰਤ ਵਰਤੋਂ ਸਬੰਧੀ ਕੇਸ ਤੋਂ ਉਸ ਨੂੰ ਬਾਹਰ ਰੱਖਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ । ਮੰਤਰੀ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਕਰਨ ਉਪਰੰਤ ਉਕਤ ਬੇਨਿਯਮੀਆਂ ਲਈ ਸਬੰਧਤ ਲੇਖਾ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਮੁਕੰਮਲ ਜਾਂਚ ਕਰਨ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ, ਭਾਵੇਂ ਉਹ ਕਿਸੇ ਵੀ ਉੱਚ ਅਹੁਦੇ ‘ਤੇ ਤਾਇਨਾਤ ਹੋਵੇ, ਨੂੰ ਕਿਸੇ ਵੀ ਭ੍ਰਿਸ਼ਟ ਅਮਲ ਵਿੱਚ ਸ਼ਾਮਲ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Advertisement
Advertisement
Scroll to Top