Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:07 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ  11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ - ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ - ਐਸ.ਐਸ.ਪੀ ਸਰਤਾਜ ਸਿੰਘ ਚਾਹਲ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ – ਐਸ.ਐਸ.ਪੀ ਸਰਤਾਜ ਸਿੰਘ ਚਾਹਲ
ਸੰਗਰੂਰ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਜੰਗ ਵਿੱਢਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਧੀਆ ਕਾਰਗੁਜ਼ਾਰੀ ਕੀਤੀ ਜਾ ਰਹੀ ਹੈ ਜਿਸ ਤਹਿਤ ਪਿਛਲੇ ਇੱਕ ਹਫਤੇ ਅੰਦਰ ਸੰਗਰੂਰ ਪੁਲਿਸ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਖਿਲਾਫ 11 ਕੇਸ ਦਰਜ ਕਰਦੇ ਹੋਏ 12 ਵਿਅਕਤੀਆਂ ਨੂੰ ਗ੍ਰਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਜਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 24 ਅਗਸਤ ਤੋਂ 31 ਅਗਸਤ ਤੱਕ ਐਨਡੀਪੀਐਸ ਐਕਟ ਤਹਿਤ ਡਰੱਗ ਦੇ 8 ਮੁਕੱਦਮੇ ਦਰਜ ਕਰਕੇ 9 ਵਿਅਕਤੀ ਕਾਬੂ ਕੀਤੇ ਗਏ ਹਨ ਜਦ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਐਕਸਾਈਜ਼ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 24 ਤੋਂ 31 ਅਗਸਤ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 10 ਗ੍ਰਾਮ ਹੈਰੋਇਨ , 57 ਕਿੱਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 74 ਗ੍ਰਾਮ ਗਾਂਜਾ ਅਤੇ 630 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਕਸਾਇਜ ਐਕਟ ਤਹਿਤ 3 ਕੇਸ ਦਰਜ ਕਰਕੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਕੋਲੋਂ ਸ਼ਰਾਬ ਠੇਕਾ ਦੇਸੀ 58.500 ਲੀਟਰ, ਸ਼ਰਾਬ ਨਜਾਇਜ਼ 15.000 ਲੀਟਰ ਬਰਾਮਦ ਕੀਤੀ ਗਈ। ਜ਼ਿਲਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਪੁਲਿਸ ਦੀ ਇਸ ਮੁਹਿੰਮ ਵਿੱਚ ਵੱਧ ਚੜ ਕੇ ਸਹਿਯੋਗ ਦੇਣ। ਉਹਨਾਂ ਦੱਸਿਆ ਕਿ ਜ਼ਿਲੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਆਮ ਲੋਕਾਂ ਨਾਲ ਮੀਟਿੰਗਾਂ ਕਰਦੇ ਹੋਏ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਕੇਂਦਰਾਂ ਅਤੇ ਓਟ ਕਲੀਨਿਕਾਂ ਵਿੱਚ ਮੁਹਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 13 ਪਿੰਡਾਂ ਤੇ ਕਸਬਿਆਂ ਵਿੱਚ ਨਾਗਰਿਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Advertisement
Advertisement
Advertisement
Advertisement
Scroll to Top