Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:59 pm

+91 90915 01313 , +91 90916 01313

punjabbanni@gmail.com
punjabbani@yahoo.com

ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮ ਦੀ ਹੋਈ ਚੌਥੀ ਮੰਜਿ਼ਲ ਤੋਂ ਡਿੱਗ ਕੇ ਮੌਤ

ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮ ਦੀ ਹੋਈ ਚੌਥੀ ਮੰਜਿ਼ਲ ਤੋਂ ਡਿੱਗ ਕੇ ਮੌਤ

ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਮੁਲਾਜ਼ਮ ਦੀ ਹੋਈ ਚੌਥੀ ਮੰਜਿ਼ਲ ਤੋਂ ਡਿੱਗ ਕੇ ਮੌਤ
ਪੰਜਾਬ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਚ ਯੂ. ਕ.ੇ ਵੀਜ਼ਾ ਕਿੰਗ ਵਜੋਂ ਜਾਣੀ ਜਾਂਦੀ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਦੇ ਇੱਕ ਮੁਲਾਜ਼ਮ ਦੀ ਜਲੰਧਰ ਬੱਸ ਸਟੈਂਡ ਨੇੜੇ ਸਥਿਤ ਦਫ਼ਤਰ ਦੀ ਚੌਥੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ। ਇਹ ਕਰਮਚਾਰੀ ਲੰਬੇ ਸਮੇਂ ਤੋਂ ਓਮ ਵੀਜ਼ਾ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰ ਰਿਹਾ ਸੀ।ਮ੍ਰਿਤਕ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਗੌਰਵ ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਹਾਲਾਂਕਿ ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਗੌਰਵ ਨੇ ਖੁਦ ਚੌਥੀ ਮੰਜ਼ਿਲ ਤੋਂ ਛਾਲ ਮਾਰੀ ਜਾਂ ਕਿਸੇ ਨੇ ਉਸ ਨੂੰ ਧੱਕਾ ਦਿੱਤਾ। ਇਸ ਦੇ ਨਾਲ ਹੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਗੌਰਵ ਦੀ ਮੌਤ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਹੰਗਾਮਾ ਕਰ ਦਿੱਤਾ ਅਤੇ ਓਮ ਵੀਜ਼ਾ ਏਜੰਸੀ `ਤੇ ਗੰਭੀਰ ਦੋਸ਼ ਲਗਾਏ।ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਨੂੰ ਰਾਤ 9.30 ਵਜੇ ਦੇ ਕਰੀਬ ਫ਼ੋਨ ਆਇਆ ਕਿ ਉਨ੍ਹਾਂ ਦਾ ਬੱਚਾ ਪਿਮਸ ਹਸਪਤਾਲ (ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਵਿੱਚ ਦਾਖ਼ਲ ਹੈ ਅਤੇ ਉਹ ਹਸਪਤਾਲ ਆਉਣ। ਜਦੋਂ ਪਰਿਵਾਰ ਵਾਲੇ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਉਸ ਨੂੰ ਮ੍ਰਿਤਕ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਨਹੀਂ ਪਤਾ ਕਿ ਇਹ ਕਿਵੇਂ ਹੋਇਆ ਪਰ ਸਾਡਾ ਬੱਚਾ ਬਹੁਤ ਪਰੇਸ਼ਾਨ ਸੀ। ਉਸ ਨੂੰ ਰੋਜ਼ਾਨਾ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਗੌਰਵ ਅਕਸਰ ਕਿਹਾ ਕਰਦਾ ਸੀ ਕਿ ਮੈਂ ਇੱਥੇ ਕੰਮ ਨਹੀਂ ਕਰਨਾ ਚਾਹੁੰਦਾ। ਪਰ ਬਾਅਦ ਵਿੱਚ ਉਹ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਪਰਿਵਾਰਕ ਮੈਂਬਰਾਂ ਨੇ ਓਮ ਵੀਜ਼ਾ ਕੰਪਨੀ `ਤੇ ਇਹ ਦੋਸ਼ ਲਾਏ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਗੌਰਵ ਪਿਛਲੇ ਤਿੰਨ ਸਾਲਾਂ ਤੋਂ ਓਮ ਵੀਜ਼ਾ ਕੰਪਨੀ ਵਿੱਚ ਕੰਮ ਕਰ ਰਿਹਾ ਸੀ। ਫਿਲਹਾਲ ਪੁਲਿਸ ਇਸ ਮਾਮਲੇ `ਚ ਖੁਦਕੁਸ਼ੀ ਦੇ ਕੋਣ ਤੋਂ ਜਾਂਚ ਕਰ ਰਹੀ ਹੈ। ਬੱਸ ਸਟੈਂਡ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਕੈਮਰੇ ਵੀ ਕਬਜ਼ੇ ਵਿੱਚ ਲਏ ਹਨ। ਜਿਸ `ਚ ਗੌਰਵ ਬੁਰੀ ਤਰ੍ਹਾਂ ਡਿੱਗਦਾ ਨਜ਼ਰ ਆ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਕਰਨ ਲੱਗੀ। ਪੁਲੀਸ ਨੇ ਤੁਰੰਤ ਪਹਿਲੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਸ ਨੇ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਲਏ ਹਨ। ਇਸ ਦੇ ਨਾਲ ਹੀ ਪੁਲਸ ਮ੍ਰਿਤਕ ਗੌਰਵ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ `ਤੇ ਅਗਲੀ ਕਾਰਵਾਈ ਕਰੇਗੀ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੌਰਵ ਨੇ ਖੁਦਕੁਸ਼ੀ ਕਿਉਂ ਕੀਤੀ ਅਤੇ ਫਿਲਹਾਲ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ `ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top