Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਚੰਡੀਗੜ੍ਹ : ਤਰਨਤਾਰਨ `ਚ ਜਾਅਲੀ ਅਸਲਾ ਲਾਇਸੈਂਸ ਦੇ ਮਾਮਲੇ `ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਤਰਨਤਾਰਨ ਵਾਸੀ ਸੁਖਬੀਰ ਸਿੰਘ ਨੇ ਦੱਸਿਆ ਕਿ ਤਰਨਤਾਰਨ ਸਰਹੱਦੀ ਜ਼ਿਲ੍ਹਾ ਹੈ। ਇੱਥੇ ਕਈ ਵਾਰ ਨਕਲੀ ਅਸਲਾ ਲਾਇਸੈਂਸ ਫੜੇ ਜਾ ਚੁੱਕੇ ਹਨ ਪਰ ਕੁਝ ਸਿਆਸਤਦਾਨਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਹ ਧੰਦਾ ਅਜੇ ਵੀ ਚੱਲ ਰਿਹਾ ਹੈ। ਪਟੀਸ਼ਨਰ ਨੇ ਕਿਹਾ ਕਿ ਉਹ ਇਸ ਵਿਰੁੱਧ ਕਈ ਵਾਰ ਆਵਾਜ਼ ਉਠਾ ਚੁੱਕੇ ਹਨ ਪਰ ਇਲਾਕੇ ਦੇ ਸਾਬਕਾ ਅਤੇ ਮੌਜੂਦਾ ਵਿਧਾਇਕ ਉਸ ਨੂੰ ਧਮਕੀਆਂ ਦੇ ਰਹੇ ਹਨ ਅਤੇ ਉਨ੍ਹਾਂ ਦੀ ਬਦੌਲਤ ਹੀ ਜਾਅਲੀ ਅਸਲਾ ਲਾਇਸੈਂਸਾਂ ਦਾ ਨਾਜਾਇਜ਼ ਕੰਮ ਚੱਲ ਰਿਹਾ ਹੈ। ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਫਰਜ਼ੀ ਅਸਲਾ ਲਾਇਸੈਂਸ ਮਾਮਲੇ ਵਿੱਚ ਦਰਜ ਐਫਆਈਆਰ ਦੀ ਜਾਂਚ ਸੀਬੀਆਈ ਜਾਂ ਵਿਸ਼ੇਸ਼ ਜਾਂਚ ਤੋਂ ਕਰਵਾਈ ਜਾਵੇ ਅਤੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਸੀਆਰਪੀਐਫ ਸੁਰੱਖਿਆ ਦਿੱਤੀ ਜਾਵੇ। ਹਾਈਕੋਰਟ ਨੇ ਪਟੀਸ਼ਨ `ਤੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਸ ਮਾਮਲੇ `ਚ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ । ਪਟੀਸ਼ਨਰ ਨੇ ਆਪਣੀ ਪਟੀਸ਼ਨ ਵਿੱਚ ਤਰਨਤਾਰਨ ਦੇ ਕਈ ਸਾਬਕਾ ਅਤੇ ਮੌਜੂਦਾ ਵਿਧਾਇਕਾਂ ਅਤੇ ਅੱਧੀ ਦਰਜਨ ਦੇ ਕਰੀਬ ਅਧਿਕਾਰੀਆਂ ਨੂੰ ਇਸ ਕੇਸ ਵਿੱਚ ਪ੍ਰਤੀਵਾਦੀ ਬਣਾਇਆ ਹੈ ।

Advertisement
Advertisement
Advertisement
Advertisement
Scroll to Top