Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਪੋਸ਼ਣ ਮਾਹ: ਸੂਬੇ 'ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਪੋਸ਼ਣ ਮਾਹ: ਸੂਬੇ 'ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ
ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਡਾ. ਬਲਜੀਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਲਈ ਵਚਨਬੱਧ
ਚੰਡੀਗੜ੍ਹ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ–ਇਕ ਪੌਦਾ ਆਪਣੀ ਮਾਂ ਦੇ ਨਾਮ- ਪੋਸ਼ਣ ਮਾਹ ਦੌਰਾਨ ਮੁੱਖ ਵਿਸ਼ਾ ਰੱਖਿਆ ਗਿਆ ਹੈ। ਡਾ: ਬਲਜੀਤ ਕੌਰ ਨੇ ਦੱਸਿਆ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜਰੂਰੀ ਹੈ ਕਿ ਜਿਆਦਾ ਤੋਂ ਜਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵੀ ਜਾਵੇ। ਇਸ ਲਈ ਪੰਜਾਬ ਸਰਕਾਰ ਦੇ ਵਾਤਾਵਰਨ ਨੂੰ ਬਚਾਉਣ ਦੇ ਸੁਹਿਰਦ ਯਤਨਾਂ ਦੀ ਲੜੀ ਤਹਿਤ ਇਹ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਪੋਸ਼ਣ ਮਾਹ ਇੱਕ ਸਤੰਬਰ ਤੋਂ 30 ਸਤੰਬਰ ਤੱਕ ਸੂਬੇ ਭਰ ਵਿੱਚ ਮਨਾਇਆ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਆਪਣੀ ਮਾਂ ਦੇ ਨਾਮ ਤੇ ਪੌਦੇ ਲਗਾਉਣ ਦੀ ਮੁਹਿੰਮ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਇਸ ਮੁਹਿੰਮ ਤਹਿਤ ਲਗਾਏ ਪੌਦਿਆਂ ਨਾਲ ਲਗਾਉਣ ਵਾਲਿਆਂ ਦੀ ਭਾਵਨਾਤਮਕ ਸਾਂਝ ਪਾਈ ਜਾ ਸਕੇ ਅਤੇ ਉਹ ਪੌਦਾ ਲਗਾਉਣ ਤੋਂ ਬਾਅਦ ਉਸਨੂੰ ਭੁੱਲ ਨਾ ਜਾਣ ਸਗੋਂ ਉਸਦੀ ਸਾਂਭ ਸੰਭਾਲ ਕਰਦੇ ਰਹਿਣ ਤਾਂ ਜੋ ਇਸ ਮੁਹਿੰਮ ਤਹਿਤ ਲਗਾਏ ਪੌਦੇ ਇਕ ਵੱਡੇ ਰੁੱਖ ਬਣਕੇ ਸਾਨੂੰ ਪ੍ਰਾਣ ਵਾਯੂ ਦੇ ਸਕਣ। ਉਨ੍ਹਾਂ ਨੇ ਇਸ ਮੁਹਿੰਮ ਨਾਲ ਹਰੇਕ ਪਰਿਵਾਰ ਨੂੰ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਨਭਾਗੀਦਾਰੀ ਨਾਲ ਅਸੀਂ ਇਸ ਨੂੰ ਸਫਲ ਕਰਾਂਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਸਿਰਫ ਸਰਕਾਰੀ ਉਪਰਾਲਾ ਨਹੀਂ, ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ ‘ਤੇ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

Advertisement
Advertisement
Advertisement
Advertisement
Scroll to Top