Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:01 am

+91 90915 01313 , +91 90916 01313

punjabbanni@gmail.com
punjabbani@yahoo.com

ਸੰਸਥਾ ਨੇ ਅੱਧਾ ਦਰਜਨ ਸਕੂਲਾਂ ’ਚ ਲਗਾਏ ਸੈਂਕੜੇ ਪੌਦੇ

ਸੰਸਥਾ ਨੇ ਅੱਧਾ ਦਰਜਨ ਸਕੂਲਾਂ ’ਚ ਲਗਾਏ ਸੈਂਕੜੇ ਪੌਦੇ

ਸੰਸਥਾ ਨੇ ਅੱਧਾ ਦਰਜਨ ਸਕੂਲਾਂ ’ਚ ਲਗਾਏ ਸੈਂਕੜੇ ਪੌਦੇ
– ਕਰੂ ਦਾ ਹੈਲਪ ਸੰਸਥਾ ਨੇ ਮਾਰਿਆ ਹੰਭਲਾ
ਪਟਿਆਲਾ : ਸਮਾਜ ਸੇਵੀ ਸੰਸਥਾ ਕਰੂ ਦਾ ਹੈਲਪ ਨੇ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਅਤੇ ਸਾਂਝੀਆਂ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਲਗਾਤਾਰ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੰਭਾਲਣ ਦਾ ਬੀੜਾ ਚੁੱਕਿਆ ਹੈ। ਇਸ ਦੇ ਨਾਲ ਹੀ ਉਕਤ ਸੰਸਥਾ ਨੇ ਅੱਧਾ ਦਰਜਨ ਪਿੰਡਾਂ ਦੇ ਸਕੂਲਾਂ ਅੰਦਰ ਸੈਂਕੜੇ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਇੰਜੀ. ਅਮਰਜੀਤ ਸਿੰਘ, ਗੁਰਮੁੱਖ ਸਿੰਘ ਫੱਗਣ ਮਾਜਰਾ, ਗੁਰਮੁਖ ਸਿੰਘ ਰੁੜਕੀ, ਕਰਮ ਸਿੰਘ ਲੰਗ ਤੇ ਤਰਵਿੰਦਰ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਸੰਸਥਾ ਨੇ ਨੇੜਲੇ ਪਿੰਡ ਕਰਮਗੜ, ਫੱਗਣ ਮਾਜਰਾ, ਭੁਨਰਹੇੜੀ, ਸ਼ੇਰਮਾਜਰਾ ਅਤੇ ਅਜਰਾਵਰ ਦੇ ਸਰਕਾਰੀ ਸਕੂਲਾਂ ਅੰਦਰ ਸੈਂਕੜੇ ਪੌਦੇ ਲਗਾਏ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅੰਦਰ ਜਿੰਨੀ ਵੱਡੀ ਗਿਣਤੀ ਰੁੱਖਾਂ ਦੀ ਕਟਾਈ ਹੋ ਰਹੀ ਹੈ ਉਨੀਂ ਗਿਣਤੀ ਵਿੱਚ ਨਵੇਂ ਪੌਦੇ ਨਹੀ ਲਗਾਏ ਜਾ ਰਹੇ। ਜਿਸ ਕਾਰਨ ਲਗਾਤਾਰ ਰੁੱਖਾਂ ਦੀ ਗਿਣਤੀ ਘਟ ਰਹੀ ਹੈ। ਜਿਸ ਦੇ ਨਤੀਜੇ ਵਜੋਂ ਗਰਮੀ ਵਿੱਚ ਅਥਾਹ ਵਾਧਾ ਹੋ ਰਿਹਾ ਹੈ ਤੇ ਨਵੀਂਆਂ ਨਵੀਂਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ। ਇਸ ਤੋਂ ਇਲਾਵਾ ਪਸ਼ੂ ਪੰਛੀਆਂ ਦੇ ਰਹਿਣ ਬਸੇਰੇ ਵੀ ਲਗਾਤਾਰ ਖਤਮ ਹੋ ਰਹੇ ਹਨ। ਪ੍ਰਧਾਨ ਇੰਜੀ. ਅਮਰਜੀਤ ਸਿੰਘ ਨੇ ਕਿਹਾ ਕਿ ਹਰ ਇੱਕ ਮਨੁੱਖ ਨੂੰ ਚਾਹੀਦਾ ਹੈ ਕਿ ਉਹ ਘੱਟੋ ਘੱਟ ਇੱਕ ਪੌਦਾ ਲਗਾ ਕੇ ਉਸਦੀ ਵੱਡੇ ਹੋਣ ਤੱਕ ਦੇਖਭਾਲ ਜਰੂਰ ਕਰੇ। ਉਨ੍ਹਾਂ ਆਖਿਆ ਕਿ ਕਰਿਊ ਦਾ ਹੈਲਪ ਸੰਸਥਾ ਵੱਲੋਂ ਚੁੱਕਿਆ ਗਿਆ ਇਹ ਬੀੜਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

Advertisement
Advertisement
Advertisement
Advertisement
Scroll to Top