Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ : ਰਾਬਰਟ ਵਾਡਰਾ

ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ : ਰਾਬਰਟ ਵਾਡਰਾ

ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ : ਰਾਬਰਟ ਵਾਡਰਾ
ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਨੇ ਅੱਜ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ‘ਤੇ ਵਰ੍ਹਦਿਆਂ ਕਿਸਾਨਾਂ ਖਿਲਾਫ ਕੰਗਨਾ ਦੀ ਟਿੱਪਣੀ ਦੀ ਨਿੰਦਾ ਕੀਤੀ ਤੇ ਕਿਹਾ ਕਿ ਕੰਗਣਾ ਰਣੌਤ ਇਕ ਔਰਤ ਹੈ ਅਤੇ ਮੈਂ ਉਸ ਦੀ ਇੱਜ਼ਤ ਕਰਦਾ ਹਾਂ ਪਰ ਮੈਨੂੰ ਲੱਗਦਾ ਹੈ ਕਿ ਉਹ ਸੰਸਦ ‘ਚ ਰਹਿਣ ਦੀ ਲਾਇਕ ਨਹੀਂ ਹੈ।ਵਾਡਰਾ ਨੇ ਕਿਹਾ ਕਿ ਉਹ ਪੜ੍ਹੀ-ਲਿਖੀ ਨਹੀਂ ਹੈ ਤੇ ਮੈਨੂੰ ਲੱਗਦਾ ਹੈ ਕਿ ਉਹ ਲੋਕਾਂ ਬਾਰੇ ਨਹੀਂ ਸੋਚਦੀ ਅਤੇ ਉਹ ਸਿਰਫ਼ ਆਪਣੇ ਬਾਰੇ ਹੀ ਸੋਚਦੀ ਹੈ। ਰਾਬਰਟ ਵਾਡਰਾ ਨੇ ਅੱਗੇ ਕਿਹਾ ਕਿ ਕੰਗਨਾ ਨੂੰ ਔਰਤਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਕਿ ਪੂਰੇ ਦੇਸ਼ ਨੂੰ ਇਕੱਠੇ ਹੋ ਕੇ ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਔਰਤਾਂ ਦੀ ਸੁਰੱਖਿਆ ਨੂੰ ਸਭ ਤੋਂ ਅਹਿਮ ਮੁੱਦਾ ਦੱਸਦਿਆਂ ਕਿਹਾ ਕਿ ਇਸ ਦੇ ਹੱਲ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਰਣੌਤ ਨੇ ਸੋਮਵਾਰ ਨੂੰ ਇੱਕ ਇੰਟਰਵਿਊ ਕਲਿੱਪ ਪੋਸਟ ਕੀਤੀ ਅਤੇ ਕਿਹਾ ਕਿ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਭਾਰਤ ਵਿੱਚ “ਬੰਗਲਾਦੇਸ਼ ਵਰਗੀ ਸਥਿਤੀ” ਪੈਦਾ ਹੋ ਸਕਦੀ ਸੀ, ਪਰ ਦੇਸ਼ ਦੀ ਮਜ਼ਬੂਤ ਲੀਡਰਸ਼ਿਪ ਲਈ ਅਜਿਹਾ ਨਹੀਂ ਹੋਇਆ।ਫਿਰ ਉਸਨੇ ਦੋਸ਼ ਲਾਇਆ ਕਿ ਕਿਸਾਨ ਅੰਦੋਲਨ ਦੌਰਾਨ “ਲਾਸ਼ਾਂ ਲਟਕ ਰਹੀਆਂ ਸਨ ਅਤੇ ਬਲਾਤਕਾਰ ਹੋ ਰਹੇ ਸਨ”। ਰਣੌਤ ਨੇ ਚੀਨ ਅਤੇ ਸੰਯੁਕਤ ਰਾਜ ‘ਤੇ ਇੱਕ “ਸਾਜ਼ਿਸ਼” ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਲਗਾਇਆ, ਜਿਸਦੀ ਵਿਰੋਧੀ ਪਾਰਟੀਆਂ ਨੇ ਆਲੋਚਨਾ ਕੀਤੀ।

Advertisement
Advertisement
Advertisement
Advertisement
Scroll to Top