Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਭਾਖੜਾ 'ਤੇ 4 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ

ਦੁਆਰਾ: News ਪ੍ਰਕਾਸ਼ਿਤ :Saturday, 08 April, 2023, 04:10 PM

ਸਮਾਣਾ ਦੇ ਵਿਕਾਸ ਲਈ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਉਲੀਕੇ-ਜੌੜਾਮਾਜਰਾ
-’70 ਸਾਲ ਪੁਰਾਣਾ ਪੁੱਲ ਨਵਾਂ ਬਣਨ ਨਾਲ ਇਲਾਕੇ ਦੇ 100 ਪਿੰਡਾਂ ਦੇ ਵਸਨੀਕਾਂ ਨੂੰ ਮਿਲੇਗਾ ਲਾਭ’
ਸਮਾਣਾ, 8 ਅਪ੍ਰੈਲ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸਮਾਣਾ ਦੇ ਪਿੰਡ ਢੈਂਠਲ ਵਿਖੇ ਭਾਖੜਾ ‘ਤੇ ਪੁੱਲ ਦੀ ਉਸਾਰੀ ਕਾਰਜ ਸ਼ੁਰੂ ਕਰਵਾਉਣ ਲਈ ਨੀਂਹ ਪੱਥਰ ਰੱਖਿਆ। ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁਲ ਨੂੰ ਬਣਾਉਣ ਲਈ ਇਲਾਕੇ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਕਰਦਿਆਂ ਪੰਜਾਬ ਮੰਡੀ ਬੋਰਡ ਰਾਹੀਂ 4 ਕਰੋੜ ਰੁਪਏ ਜਾਰੀ ਕੀਤੇ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਪੁੱਲ ਦੇ ਬਣਨ ਨਾਲ ਇਲਾਕੇ ਦੇ 60 ਪਿੰਡਾਂ ਨਾਲ ਸੰਪਰਕ ਜੁੜੇਗਾ ਕਿਉਂਕਿ ਇਹ ਸੜਕ ਇਨ੍ਹਾਂ ਪਿੰਡਾਂ ਨੂੰ ਅੱਗੇ ਸਮਾਣਾ ਸ਼ਹਿਰ ਨਾਲ ਜੋੜਦੀ ਹੈ ਅਤੇ ਨਵਾਂ ਪੁੱਲ ਬਣਨ ਨਾਲ ਕੁਲ 100 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ ਧੰਨਵਾਦ ਕੀਤਾ, ਜਿਨ੍ਹਾਂ ਨੇ ਕਰੀਬ 70 ਸਾਲ ਪੁਰਾਣੇ ਇਸ ਪੁੱਲ ਨੂੰ ਨਵਾਂ ਬਣਾਉਣ ਦੀ ਮਨਜੂਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਾਢੇ 7 ਮੀਟਰ ਤੇ 44 ਮੀਟਰ ਲੰਬਾ ਇਹ ਸਟੀਲ ਦਾ ਨਵਾਂ ਪੁੱਲ ਇਕ ਸਾਲ ‘ਚ ਬਣਕੇ ਤਿਆਰ ਹੋ ਜਾਵੇਗਾ।
ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਵਿਭਾਗ ਵੀ ਹਨ, ਨੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਣਾ ਦੇ ਵਿਕਾਸ ਲਈ ਉਲੀਕੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਨੂੰ ਮਨਜੂਰੀ ਦਿੱਤੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਅਮਲ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਪਿੰਡ ‘ਚ ਕੋਈ ਵਿਕਾਸ ਕੰਮ ਬਕਾਇਆ ਨਹੀਂ ਰਹਿਣ ਦਿੱਤਾ ਜਾਵੇਗਾ। ਜੌੜਾਮਾਜਰਾ ਨੇ ਇਸ ਮੌਕੇ ਭਾਖੜਾ ਨਹਿਰ ਦੇ ਕਿਨਾਰਿਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜਿੱਥੇ ਕਿਤੇ ਮੁਰੰਮਤ ਦੀ ਲੋੜ ਹੈ ਉਹ ਵੀ ਤੁਰੰਤ ਕਰਵਾਈ ਜਾਵੇਗੀ।
ਇਸ ਮੌਕੇ ਬਲਕਾਰ ਸਿੰਘ ਗੱਜੂਮਾਜਰਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਐਸ.ਡੀ.ਐਮ. ਚਰਨਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਡੀ.ਕੇ. ਸਿੰਗਲਾ, ਬੀ.ਡੀ.ਪੀ.ਓ. ਅਜਾਇਬ ਸਿੰਘ, ਪੀਏ ਸੁਰਜੀਤ ਸਿੰਘ ਗਾਜੀਪੁਰ, ਮੰਡੀ ਬੋਰਡ ਦੇ ਜੇ.ਈ. ਪੰਕਜ ਮਹਿਤਾ ਤੇ ਪੀ.ਕੇ. ਸਿੰਗਲਾ, ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਬਿਜਲਪੁਰ, ਗੁਰਪ੍ਰੀਤ ਸਿੰਘ, ਬੂਟਾ ਸਿੰਘ, ਮਨਜੀਤ ਕੌਰ, ਪੰਜਾਬ ਸਿੰਘ, ਗੁਰਸੇਵਕ ਸਿੰਘ, ਜਸਵੀਰ ਸਿੰਘ, ਸਰਵਣ ਸਿੰਘ, ਦਰਬਾਰਾ ਸਿੰਘ ਤੁੱਲੇਵਾਲ, ਢੈਂਠਲ ਦੇ ਨੰਬਰਦਾਰ ਅਮਰਜੀਤ ਸਿੰਘ ਤੇ ਸਰਪੰਚ ਰਣਬੀਰ ਕੌਰ, ਬਲਵਿੰਦਰ ਸਿੰਘ, ਨਿਰਵੈਰ ਸਿੰਘ ਵਿਰਕ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।



Scroll to Top