Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਮਿਊਜ਼ੀਅਮ ਕੀਤਾ ਲੋਕਾਂ ਨੂੰ ਸਮਰਪਿਤ

ਦੁਆਰਾ: News ਪ੍ਰਕਾਸ਼ਿਤ :Tuesday, 11 April, 2023, 06:52 PM

ਅਤਿ-ਆਧੁਨਿਕ ਤਕਨੀਕ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਅਜਾਇਬ ਘਰ ਗੁਰੂ ਸਾਹਿਬ ਦੀ ਸੋਚ ਲੋਕਾਂ ਤੱਕ ਪਹੁੰਚਾਉਣ ‘ਚ ਸਹਾਈ ਹੋਵੇਗਾ

ਸੂਬੇ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਦਾ ਕੀਤਾ ਐਲਾਨ

ਸ੍ਰੀ ਆਨੰਦਪੁਰ ਸਾਹਿਬ, 11 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵੀਨੀਕਰਨ ਤੋਂ ਬਾਅਦ ਗੁਰੂ ਤੇਗ ਬਹਾਦਰ ਮਿਊਜ਼ੀਅਮ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੋਕਾਂ ਨੂੰ ਨੌਵੇਂ ਪਾਤਸ਼ਾਹ ਵੱਲੋਂ ਦਿਖਾਏ ਧਾਰਮਿਕ ਨਿਰਪੱਖਤਾ ਤੇ ਮਨੁੱਖਤਾ ਦੀ ਸੇਵਾ ਦੇ ਉੱਚੇ-ਸੁੱਚੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਆਖਿਆ।
ਇੱਥੇ ਪੰਜ ਪਿਆਰਾ ਪਾਰਕ ਵਿੱਚ ਚੱਲ ਰਹੇ ਕੰਮ ਦੀ ਸਮੀਖਿਆ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਵੱਲੋਂ ਵਰੋਸਾਇਆ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਸਮਾਜਿਕ ਬਰਾਬਰੀ ਤੇ ਧਰਮ ਨਿਰਪੱਖਤਾ ਦਾ ਧੁਰਾ ਹੈ ਕਿਉਂਕਿ ਨੌਵੇਂ ਪਾਤਸ਼ਾਹ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲੀਦਾਨ ਦਿੱਤਾ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਿਖਾਏ ਆਤਮ ਬਲੀਦਾਨ ਦੇ ਰਾਹ ਨੂੰ ਜ਼ਿੰਦਗੀ ਵਿੱਚ ਅਪਨਾਉਣ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਨਿਰਪੱਖਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਵਿੱਚ ਸਾਰੇ ਮਨੁੱਖਾਂ ਦੇ ਇਕੋ ਜੋਤ ਵਿੱਚੋਂ ਉਪਜਣ, ਭਾਈਚਾਰਕ ਸਾਂਝ, ਸੱਚ ਦੇ ਰਾਹ ਉਤੇ ਚੱਲਣ, ਬਹਾਦਰੀ ਤੇ ਦਿਆ ਦਾ ਮਾਰਗ ਦਿਖਾਇਆ ਗਿਆ ਹੈ, ਜਿਸ ਉਤੇ ਸਾਰਿਆਂ ਨੂੰ ਚੱਲਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਧਰਮ ਦੀ ਰਾਖੀ ਲਈ ਗੁਰੂ ਤੇਗ ਬਹਾਦਰ ਜੀ ਵੱਲੋਂ ਦਿੱਤਾ ਬਲੀਦਾਨ ਅਦੁੱਤੀ ਹੈ ਅਤੇ ਇਹ ਸਮੁੱਚੀ ਮਾਨਵਤਾ ਲਈ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਇਹ ਮਿਊਜ਼ੀਅਮ ਨੌਵੇਂ ਪਾਤਸ਼ਾਹ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਹੈ, ਜਿਨ੍ਹਾਂ ਧਾਰਮਿਕ ਆਜ਼ਾਦੀ ਤੇ ਸੱਚ ਦੇ ਮਾਰਗ ਉਤੇ ਚੱਲਣ ਵਾਲੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਮਹਾਨ ਬਲੀਦਾਨ ਸਾਨੂੰ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਜ਼ਰੂਰ ਪਹੁੰਚਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਤੇ ਫਲਸਫ਼ਾ ਸਮੁੱਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ ਅਤੇ ਇਹ ਮਿਊਜ਼ੀਅਮ ਜਿੱਥੇ ਇਕ ਪਾਸੇ ਇਸ ਸ਼ਾਨਾਮੱਤੀ ਵਿਰਾਸਤ ਬਾਰੇ ਲੋਕਾਂ ਨੂੰ ਜਾਣੂੰ ਕਰਵਾਏਗਾ, ਉੱਥੇ ਦੂਜੇ ਪਾਸੇ ਲੋਕਾਂ ਦੇ ਆਪਸੀ ਰਿਸ਼ਤਿਆਂ ਨੂੰ ਮਜ਼ਬੂਤ ਕਰੇਗਾ। ਸ੍ਰੀ ਆਨੰਦਪੁਰ ਸਾਹਿਬ ਦੇ ਨੀਂਹ ਪੱਥਰ ਨੂੰ ਭਾਰਤੀ ਇਤਿਹਾਸ ਦੀ ਕ੍ਰਾਂਤੀਕਾਰੀ ਘਟਨਾ ਦੱਸਦਿਆਂ ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਇਸੇ ਪਵਿੱਤਰ ਧਰਤੀ ਉਤੇ ਸਮਾਜਿਕ ਬਰਾਬਰੀ ਤੇ ਧਾਰਮਿਕ ਨਿਰਪੱਖਤਾ ਦੀ ਨੀਂਹ ਰੱਖੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਪਵਿੱਤਰ ਧਰਤੀ ਉਤੇ ਖ਼ਾਲਸਾ ਪੰਥ ਦੀ ਨੀਂਹ ਰੱਖੀ, ਜਿਹੜੀ ਦੇਸ਼ ਵਿੱਚ ਜਾਤ-ਪਾਤ ਰਹਿਤ ਧਰਮ ਨਿਰਪੱਖ ਸਮਾਜ ਦੀ ਕਾਇਮੀ ਲਈ ਮੀਲ ਪੱਥਰ ਸਾਬਤ ਹੋਈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਇਹ ਮਿਊਜ਼ੀਅਮ ਅਤਿ-ਆਧੁਨਿਕ ਤਕਨਾਲੋਜੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਨਾਲ ਲੈਸ ਹੋਣ ਮਗਰੋਂ ਲੋਕਾਂ ਨੂੰ ਮੁੜ ਸਮਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਊਜ਼ੀਅਮ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਕੰਧਾਂ ਉਤੇ ਲੱਗੀਆਂ ਪੇਂਟਿੰਗਾਂ ਰਾਹੀਂ ਹੀ ਦਰਸਾਇਆ ਜਾਂਦਾ ਸੀ ਅਤੇ ਆਡੀਓ-ਵੀਡੀਓ ਪੇਸ਼ਕਾਰੀ ਤੇ ਰੋਸ਼ਨੀਆਂ ਦਾ ਕੋਈ ਪ੍ਰਬੰਧ ਨਹੀਂ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਿਊਜ਼ੀਅਮ ਦੇ ਨਵੀਨੀਕਰਨ ਦਾ ਕੰਮ ਪਿਛਲੇ ਇਕ ਸਾਲ ਦੌਰਾਨ ਬਹੁਤ ਤੇਜ਼ ਗਤੀ ਨਾਲ ਚੱਲਿਆ ਅਤੇ ਇਸ ਉਤੇ ਤਕਰੀਬਨ 2 ਕਰੋੜ ਰੁਪਏ ਦੀ ਲਾਗਤ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਧਰਮ ਦੀ ਰਾਖੀ ਲਈ ਦਿੱਤੇ ਬਲੀਦਾਨ ਬਾਰੇ ਵਿਸ਼ਾ-ਵਸਤੂ ਅਤੇ ਸਿੱਖਿਆਵਾਂ ਨੂੰ 2ਡੀ ਵਰਗੀ ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਐਨੀਮੇਸ਼ਨ ਵੀਡੀਓਜ਼, ਰੋਸ਼ਨੀਆਂ ਤੇ ਮੌਖਿਕ ਜਾਣਕਾਰੀ ਰਾਹੀਂ ਦਰਸਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇਕ ਮੋਬਾਈਲ ਐਪਲੀਕੇਸ਼ਨ ਵੀ ਵਿਕਸਤ ਕੀਤੀ ਗਈ ਹੈ, ਜਿਸ ਦੀ ਆਪਣੇ ਮੋਬਾਈਲ ਫੋਨ ਰਾਹੀਂ ਵਰਤੋਂ ਨਾਲ ਕੋਈ ਵੀ ਵਿਅਕਤੀ ਇੱਥੇ ਸਾਰੀ ਜਾਣਕਾਰੀ ਹਾਸਲ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਨਵੀਨੀਕ੍ਰਿਤ ਅਤਿ-ਆਧੁਨਿਕ ਮਿਊਜ਼ੀਅਮ, ਜਿਹੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਸ਼ਰਧਾਲੂਆਂ ਤੇ ਹੋਰ ਆਉਣ ਵਾਲਿਆਂ ਨੂੰ ਇਤਿਹਾਸਕ ਤੱਥਾਂ ਬਾਰੇ ਜਾਣੂੰ ਕਰਵਾਏਗਾ ਅਤੇ ਨੌਜਵਾਨਾਂ ਨੂੰ ਵਿਰਸੇ ਵਿੱਚ ਮਿਲੇ ਬਲੀਦਾਨ ਦੇ ਜਜ਼ਬੇ ਨਾਲ ਰੂ-ਬਰੂ ਕਰਵਾਏਗਾ।

ਧਾਰਮਿਕ ਸ਼ਹਿਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕਰਨ ਲਈ ਅਕਾਲੀ ਲੀਡਰਸ਼ਿਪ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਭਾਵੇਂ ਹਮੇਸ਼ਾ ਵੱਡੇ-ਵੱਡੇ ਦਮਗਜ਼ੇ ਮਾਰਦੇ ਹਨ ਪਰ ਉਨ੍ਹਾਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਲਈ ਕੁੱਝ ਵੀ ਵਿਹਾਰਕ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਦੀ ਇਸੇ ਉਦਾਸੀਨਤਾ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਵੱਧ ਆਪਣੇ ਸਵਾਰਥਾਂ ਨੂੰ ਅਹਿਮੀਅਤ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੂੰ ਸਧਾਰਨ ਘਰ ਦੇ ਪੁੱਤ ਵੱਲੋਂ ਸਮਰਪਿਤ ਭਾਵਨਾ ਨਾਲ ਕੀਤੀ ਜਾ ਰਹੀ ਸੇਵਾ ਬਰਦਾਰਸ਼ਤ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਇਨ੍ਹਾਂ ਪਾਰਟੀਆਂ ਦੇ ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਪੈਂਤੜੇ ਕਰਕੇ ਹੀ ਸੂਬੇ ਵਿੱਚੋਂ ਇਨ੍ਹਾਂ ਦਾ ਸਫਾਇਆ ਹੋ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਲੀਡਰਾਂ ਨੇ ਹਮੇਸ਼ਾ ਆਪਣੇ ਸਵਾਰਥੀ ਹੀ ਪੂਰੇ ਹਨ ਜਦਕਿ ਲੋਕਾਂ ਨੇ ਸੂਬੇ ਦੀ ਸੇਵਾ ਲਈ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੂੰ ਮੌਕਾ ਦਿੱਤਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਭਰ ਵਿਚ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਵਿਸ਼ਵ ਪੱਧਰੀ ਇਲਾਜ ਸੇਵਾਵਾਂ ਮੁਫ਼ਤ ਮੁਹੱਈਆ ਕਰਵਾ ਰਹੇ ਹਨ ਅਤੇ ਹੁਣ ਤੱਕ 21.21 ਲੱਖ ਮਰੀਜ਼ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਮਰੀਜ਼ਾਂ ਨੇ ਮਹਿਜ਼ ਕੁਝ ਮਹੀਨਿਆਂ ਵਿਚ ਮੁਫਤ ਟੈਸਟ ਕਰਵਾਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਫਸਲਾਂ ਦੇ ਖਰਾਬੇ ਦੀ ਮੁਆਵਜ਼ਾ ਰਾਸ਼ੀ ਵਿਚ 25 ਫੀਸਦੀ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਸਲ ਦਾ 75 ਫੀਸਦੀ ਤੋਂ ਵੱਧ ਨੁਕਸਾਨ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਪ੍ਰਤੀ ਏਕੜ 15000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਇਕਮਾਤਰ ਉਦੇਸ਼ ਕਿਸਾਨਾਂ ਨੂੰ ਭਲਾਈ ਨੂੰ ਹਰ ਕੀਮਤ ਉਤੇ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਵੰਡ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ 23 ਜ਼ਿਲ੍ਹਿਆਂ ਵਿਚ 117 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਹ ਸਕੂਲ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੇ ਕੋਰਸਾਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਸੂਬੇ ਤੋਂ ਬਾਹਰਲੇ ਹਿੱਸਿਆਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਮੁਕਾਬਲੇ ਦੇ ਕਾਬਲ ਬਣਾਉਣਗੇ।

ਮੁੱਖ ਮੰਤਰੀ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਭਲਕੇ ਬੁੱਧਵਾਰ ਨੂੰ ਸਮਾਣਾ ਵਿਖੇ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ ਤਾਂ ਕਿ ਲੋਕਾਂ ਦੀ ਲੁੱਟ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟੋਲ ਪਲਾਜ਼ੇ ਪਿਛਲੀਆਂ ਸਰਕਾਰ ਦੀ ਮਿਲੀਭੁਗਤ ਕਰਕੇ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਦੀ ਲੁੱਟ ਕਰਦੀਆਂ ਆ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਸੱਤਾ ਵਿਚ ਹੈ ਤਾਂ ਲੋਕਾਂ ਦੀ ਪੈਸੇ ਦੀ ਅੰਨ੍ਹੀ ਲੱਟ ਬੰਦ ਹੋ ਕੇ ਰਹੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਸਰਕਾਰ ਨੂੰ ਪਾਵਰਕਾਮ ਦਾ 9020 ਕਰੋੜ ਰੁਪਏ ਦਾ ਕਰਜ਼ਾ ਵਿਰਾਸਤ ਵਿਚ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੀ ਸਰਕਾਰ 1804 ਕਰੋੜ ਰੁਪਏ ਦੀਆਂ ਪੰਜ ਕਿਸ਼ਤਾਂ ਵਿਚ ਇਹ ਕਰਜ਼ਾ ਮੋੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।



Scroll to Top