Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਕੀ ਇਹ ਕਾਨੂੰਨ ਦੀ ਖਾਮੀ ਹੈਂ ਜਾਂ ਸ਼ੁੱਧ ਰਾਜਨੀਤੀ ਜਾਂ ਦੋਵੇਂ? ਇਕ ਆਮ ਆਦਮੀ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਲ ਹੈ : ਕੋਰਟ

ਕੀ ਇਹ ਕਾਨੂੰਨ ਦੀ ਖਾਮੀ ਹੈਂ ਜਾਂ ਸ਼ੁੱਧ ਰਾਜਨੀਤੀ ਜਾਂ ਦੋਵੇਂ? ਇਕ ਆਮ ਆਦਮੀ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਲ ਹੈ : ਕੋਰਟ

ਕੀ ਇਹ ਕਾਨੂੰਨ ਦੀ ਖਾਮੀ ਹੈਂ ਜਾਂ ਸ਼ੁੱਧ ਰਾਜਨੀਤੀ ਜਾਂ ਦੋਵੇਂ? ਇਕ ਆਮ ਆਦਮੀ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਲ ਹੈ : ਕੋਰਟ
ਚੰਡੀਗੜ੍ਹ : ਭਾਰਤ ਦੇਸ਼ ’ਚ ਸੰਸਦ ਮੈਂਬਰ ਜਾਂ ਵਿਧਾਇਕ ਬਣਨ ਲਈ ਕੋਈ ਵਿੱਦਿਅਕ ਯੋਗਤਾ ਤੈਅ ਨਾ ਹੋਣ ਦੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਇਕ ਅਹਿਮ ਟਿੱਪਣੀ ਕੀਤੀ ਹੈ। ਕੋਰਟ ਨੇ ਕਿਹਾ ਕੀ ਇਹ ਕਾਨੂੰਨ ਦੀ ਖਾਮੀ ਹੈਂ ਜਾਂ ਸ਼ੁੱਧ ਰਾਜਨੀਤੀ ਜਾਂ ਦੋਵੇਂ? ਇਕ ਆਮ ਆਦਮੀ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਲ ਹੈ। ਕੋਰਟ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ 75 ਸਾਲ ਪਹਿਲਾਂ ਸੰਵਿਧਾਨ ਸਭਾ ’ਚ ਇਸ ਵਿਸ਼ੇ ’ਤੇ ਬਹਿਸ ਦੌਰਾਨ ਤੱਤਕਾਲੀ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਨੇ ਸੰਸਦ ਮੈਂਬਰ ਜਾਂ ਵਿਧਾਇਕ ਬਣਨ ਲਈ ਵਿੱਦਿਅਕ ਯੋਗਤਾ ਨਾ ਹੋਣ ’ਤੇ ਅਫ਼ਸੋਸ ਜ਼ਾਹਰ ਕੀਤਾ ਸੀ। ਅੱਜ ਤੱਕ ਇਹ ਕਮੀ ਠੀਕ ਨਹੀਂ ਕੀਤੀ ਜਾ ਸਕੀ ਹੈ। ਜਸਟਿਸ ਮਹਾਵੀਰ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰਾਂ ’ਚ ਆਪਣੀ ਵਿੱਦਿਅਕ ਯੋਗਤਾ ਬਾਰੇ ਗ਼ਲਤ ਜਾਣਕਾਰੀ ਦੇਣ ਲਈ ਹਰਿਆਣਾ ਦੇ ਭਾਜਪਾ ਆਗੂ ਤੇ ਸਾਬਕਾ ਮੰਤਰੀ ਰਾਓ ਨਰਬੀਰ ਸਿੰਘ ਖ਼ਿਲਾਫ਼ ਅਪਰਾਧਕ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖ਼ਾਰਜ ਕਰਦੇ ਹੋਏ ਉਕਤ ਟਿੱਪਣੀ ਕੀਤੀ ਹੈ। ਸੰਵਿਧਾਨ ਸਭਾ ਦੀ ਬਹਿਸ ਨੂੰ ਸਿੱਖਿਅਤ ਨਾਗਰਿਕਾਂ ਲਈ ਅੱਖਾਂ ਖੋਲ੍ਹਣ ਵਾਲੀ ਦੱਸਦੇ ਹੋਏ ਜਸਟਿਸ ਸੰਧੂ ਨੇ ਉਸ ਸਮੇਂ ਦਿੱਤੇ ਗਏ ਡਾ. ਰਾਜੇਂਦਰ ਪ੍ਰਸਾਦ ਦੇ ਬਿਆਨ ਨੂੰ ਦੁਹਰਾਇਆ। ਆਪਣੇ ਬਿਆਨ ’ਚ ਰਾਜੇਂਦਰ ਪ੍ਰਸਾਦ ਨੇ ਕਿਹਾ ਸੀ ਕਿ ਮੈਂ ਚਾਹੁੰਦਾ ਸੀ ਕਿ ਵਿਧਾਨ ਮੰਡਲ ਦੇ ਮੈਂਬਰਾਂ ਲਈ ਕੁਝ ਯੋਗਤਾਵਾਂ ਤੈਅ ਕੀਤੀਆਂ ਜਾਣ। ਇਹ ਗ਼ਲਤ ਹੈ ਕਿ ਅਸੀਂ ਉਨ੍ਹਾਂ ਲੋਕਾਂ ਲਈ ਉੱਚ ਯੋਗਤਾ ’ਤੇ ਜ਼ੋਰ ਦਈਏ, ਜੋ ਕਾਨੂੰਨ ਦਾ ਪ੍ਰਸ਼ਾਸਨ ਕਰਦੇ ਹਨ ਜਾਂ ਪ੍ਰਸ਼ਾਸਨ ’ਚ ਮਦਦ ਕਰਦੇ ਹਨ। ਦੂਜੇ ਪਾਸੇ ਕਾਨੂੰਨ ਬਣਾਉਣ ਵਾਲਿਆਂ ਲਈ ਕੋਈ ਯੋਗਤਾ ਨਹੀਂ, ਸਿਵਾਏ ਇਸ ਦੇ ਕਿ ਉਹ ਚੁਣੇ ਗਏ ਹੋਣ। ਹਾਈ ਕੋਰਟ ਨੇ ਆਪਣੀਆਂ ਦਲੀਲਾਂ ਨਾਲ ਰਾਓ ਨਰਬੀਰ ਖ਼ਿਲਾਫ਼ ਦਾਖ਼ਲ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ।

Advertisement
Advertisement
Advertisement
Advertisement
Scroll to Top