Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 10:42 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤ ਪੁੱਜੀ ਹੋਈਆਂ ਹੈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਪਾਵਨ ਗੁਰਬਾਣੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਜੀਵਨ ਬਤੀਤ ਕਰੇ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਪਣੇ ਹੱਥੀਂ ਸੰਨ 1604 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰ ਕੇ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸੇ ਦਿਨ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪ ਕੇ ਸੇਵਾ ਸੰਭਾਲ ਦੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਗ੍ਰੰਥੀ ਪ੍ਰੰਪਰਾ ਦੀ ਆਰੰਭਤਾ ਵੀ ਹੋਈ। ਜਥੇਦਾਰ ਨੇ ਕਿਹਾ ਕਿ ਗੁਰੂ ਕਾਲ ਤੋਂ ਲੈ ਕੇ ਅੱਜ ਤੱਕ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਇਕੱਤਰ ਹੁੰਦੀਆਂ ਹਨ ਅਤੇ ਆਪਣੇ ਇਸਟ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਸੰਗਤਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨੂੰ ਆਪਣੇ ਜੀਵਨ ਵਿਚ ਢਾਲ ਕੇ ਗੁਰਮਤਿ ਰਹਿਣੀ ਅਨੁਸਾਰ ਜੀਵਨ ਬਤੀਤ ਕਰਨ।

Advertisement
Advertisement
Advertisement
Advertisement
Scroll to Top