Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:26 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਨੂੰ ਤੋਹਫਾ: ਪਾਪਰਾ ਐਕਟ ਵਿੱਚ ਸੋਧ ਨਾਲ ਨਾਜਾਇਜ਼ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲਿਆਂ ਨੂੰ ਮਿਲੀ ਵੱਡੀ ਰਾਹਤ
ਗੈਰ-ਕਾਨੂੰਨੀ ਕਾਲੋਨੀਆਂ ਨੂੰ ਰੋਕਣ ਦੇ ਨਾਲ ਨਾਲ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰੇਗੀ ਸੋਧ: ਅਮਨ ਅਰੋੜਾ
ਸ਼ਰਤਾਂ ਪੂਰੀਆਂ ਕਰਨ ਵਾਲੇ ਵਿਅਕਤੀ ਐਨ.ਓ.ਸੀ. ਬਗ਼ੈਰ ਕਰਵਾ ਸਕਦੇ ਹਨ ਰਜਿਸਟਰੀ
ਚੰਡੀਗੜ੍ਹ : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ, 2024 ਨੂੰ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਵਿਅਕਤੀਆਂ ਲਈ ਇੱਕ ਵੱਡੀ ਰਾਹਤ ਕਰਾਰ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਅਹਿਮ ਕਦਮ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਆਮ ਲੋਕਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਅਤੇ ਸੂਬੇ ਦੇ ਰੀਅਲ ਅਸਟੇਟ ਸੈਕਟਰ ਨੂੰ ਨਿਯਮਤ ਕਰਨ ਵੱਲ ਅਹਿਮ ਕਦਮ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਪਲਾਟ ਖ਼ਰੀਦਣ ਵਾਲਿਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਭਵਿੱਖ ਲਈ ਨਾਜਾਇਜ਼ ਕਾਲੋਨੀਆਂ ਦੀ ਉਸਾਰੀ ਨੂੰ ਠੱਲ੍ਹ ਪਾਉਣ ਵਾਲੇ ਇਸ ਬਿੱਲ ਨੂੰ ਲਿਆਉਣ ਲਈ ਸੂਬਾ ਸਰਕਾਰ ਨੇ ਢਾਈ ਸਾਲ ਮਿਹਨਤ ਕੀਤੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਦਾ ਸਮਰਥਨ ਕਰਨ ਲਈ ਨਿੰਦਾ ਕੀਤੀ, ਜਿਸ ਦੇ ਨਤੀਜੇ ਵਜੋਂ ਅੱਜ ਸ਼ਹਿਰਾਂ ਵਿੱਚ ਸਲੱਮ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਪਾਪਰਾ ਐਕਟ, 1995 ਵਿੱਚ ਸਾਲ 2014, 2016 ਅਤੇ 2018 ਦੌਰਾਨ ਸੋਧਾਂ ਕੀਤੀਆਂ, ਪਰ ਇਹਨਾਂ ਸੋਧਾਂ ਨੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਮੁੱਖ ਤੌਰ ’ਤੇ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦਾ ਹੀ ਪੱਖ ਪੂਰਿਆ। ਅਜਿਹੀਆਂ ਮਾੜੀਆਂ ਨੀਤੀਆਂ ਬਦੌਲਤ ਅੱਜ ਰਾਜ ਭਰ ’ਚ ਲਗਭਗ 14,000 ਗੈਰ-ਕਾਨੂੰਨੀ ਕਲੋਨੀਆਂ ਹਨ । ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ 500 ਗਜ਼ ਤੱਕ ਦੇ ਪਲਾਟਾਂ ਲਈ 31 ਜੁਲਾਈ, 2024 ਤੋਂ ਪਹਿਲਾਂ ਲਿਖਤੀ ਬਿਆਨਾਂ (ਸੇਲ ਐਗਰੀਮੈਂਟ), ਮੁਖ਼ਤਿਆਰਨਾਮਾ (ਪਾਵਰ ਆਫ਼ ਅਟਾਰਨੀ) ਅਤੇ ਬੈਂਕ ਰਾਹੀਂ ਲੈਣ-ਦੇਣ ਕੀਤਾ ਹੈ, ਉਹ ਇਸ ਸਾਲ 2 ਨਵੰਬਰ ਤੱਕ ਬਿਨਾਂ ਕਿਸੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਰਜਿਸਟਰੇਸ਼ਨ ਕਰਵਾ ਸਕਦੇ ਹਨ । ਵਿਰੋਧੀ ਧਿਰ ਦੀਆਂ ਚਿੰਤਾਵਾਂ ’ਤੇ ਵਿਰਾਮ ਲਗਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਐਕਟ ਦਾ ਉਦੇਸ਼ ਗੈਰ-ਕਾਨੂੰਨੀ ਜਾਂ ਅਣ-ਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨਾ ਨਹੀਂ ਸਗੋਂ ਇਹ ਗੈਰ-ਕਾਨੂੰਨੀ ਕਾਲੋਨੀਆਂ ਵਿੱਚ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੇਸ਼ਨ ਕਰਨ ’ਤੇ ਕੇਂਦਰਿਤ ਹੈ। ਇਸ ਕਦਮ ਦਾ ਉਦੇਸ਼ ਪਿਛਲੀਆਂ ਸਰਕਾਰਾਂ, ਜੋ ਅਜਿਹੀਆਂ ਮਾੜੀਆਂ ਪ੍ਰੈਕਟਿਸ ਨੂੰ ਉਤਸ਼ਾਹਿਤ ਕਰਦੀਆਂ ਰਹੀਆਂ ਹਨ, ਦੇ ਉਲਟ ਗੈਰ-ਕਾਨੂੰਨੀ ਕਲੋਨੀਆਂ ’ਤੇ ਮੁਕੰਮਲ ਰੋਕ ਲਗਾਉਣਾ ਹੈ। ਦੱਸਣਾ ਬਣਦਾ ਹੈ ਕਿ 31 ਜੁਲਾਈ ਤੋਂ ਪਹਿਲਾਂ ਬਿਆਨਾ ਜਾਂ ਬੈਂਕ ਰਾਹੀਂ ਲੈਣ-ਦੇਣ ਨਾ ਕਰਨ ਵਾਲੇ ਪਲਾਟ ਇਸ ਐਕਟ ਦੇ ਦਾਇਰੇ ਵਿੱਚ ਨਹੀਂ ਆਉਣਗੇ।

Advertisement
Advertisement
Advertisement
Advertisement
Scroll to Top