Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:33 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ

ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਮੌਕ ਡਰਿੱਲਾਂ

ਸਿਹਤ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ, ਇੱਕ-ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਦੀ ਕੀਤੀ ਅਪੀਲ

ਡਾ. ਬਲਬੀਰ ਸਿੰਘ ਵੱਲੋਂ ਕੋਵਿਡ ਮਾਮਲਿਆਂ ਵਿੱਚ ਸੰਭਾਵਿਤ ਵਾਧੇ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 12 ਅਪ੍ਰੈਲ:
ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ ‘ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ।
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

Advertisement
Advertisement
Advertisement
Advertisement
Scroll to Top