Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:20 pm

+91 90915 01313 , +91 90916 01313

punjabbanni@gmail.com
punjabbani@yahoo.com

ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ" ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਰੂਪਨਗਰ ਜਿ਼ਲ੍ਹਾ ਪੁਲਸ ਵਲੋਂ ਕਾਰਡਨ ਐਂਡ ਸਰਚ ਓਪਰੇਸ਼ਨ” ਤਹਿਤ 32 ਗ੍ਰਾਮ ਗਾਂਜਾ ਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ
ਰੂਪਨਗਰ : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ, ਆਈ.ਪੀ.ਐਸ. ਵਲੋਂ ਪ੍ਰੈਸ ਨੋਟ ਰਾਂਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਵਿਚ ਸਮਾਜ ਵਿਰੋਧੀ/ਸ਼ਰਾਰਤੀ ਅਨਸਰਾਂ ਖਿਲਾਫ ਸਪੈਸ਼ਲ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ ਗਿਆ ਜਿਸ ਤਹਿਤ 32 ਗ੍ਰਾਮ ਗਾਂਜਾ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਓਪਰੇਸ਼ਨ ਦੌਰਾਨ ਜਿਲ੍ਹਾ ਪੁਲਿਸ ਵੱਲੋ ਸਮੂਹ ਸਬ-ਡਵੀਜਨਾ ਵਿੱਚ ਪੈਂਦੇ ਸੰਵੇਦਨਸ਼ੀਲ ਸਥਾਨਾਂ, ਰੇਲਵੇ ਸਟੇਸ਼ਨਾਂ, ਮਹੱਤਵਪੂਰਨ ਪਬਲਿਕ ਸਥਾਨਾਂ, ਸ਼ੱਕੀ ਵਿਅਕਤੀਆਂ ਅਤੇ ਸ਼ਕੀ ਵਹਿਕਲਾਂ ਦੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਥਾਣਾ ਸਿਟੀ ਰੂਪਨਗਰ ਵਲੋਂ ਇੱਕ ਔਰਤ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 32 ਗ੍ਰਾਮ ਗਾਂਜਾ ਬ੍ਰਾਮਦ ਕੀਤਾ ਗਿਆ ਅਤੇ ਉਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੇ 10 ਗ੍ਰਾਮ ਨਸ਼ੀਲਾ ਪਦਾਰਥ/ਪਾਊਡਰ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਇਸ ਤੋ ਇਲਾਵਾ ਨਾਕਾਬੰਦੀ ਕਰਕੇ ਵਹੀਕਲਾ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਇਕਲਾ ਅਤੇ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾ ਦੇ ਚਲਾਨ ਕੀਤੇ ਗਏ।ਐਸ.ਐਸ.ਪੀ. ਨੇ ਦੱਸਿਆ ਕਿ ਰੂਪਨਗਰ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾ ਹੀ ਗਸ਼ਤਾ ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ। ਜਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ ਅਤੇ ਜਿਲਾ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਅੱਗੇ ਵੀ ਇਸ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

Advertisement
Advertisement
Advertisement
Advertisement
Scroll to Top