Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੀਤੇ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦੇ ਆਦੇਸ਼

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੀਤੇ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦੇ ਆਦੇਸ਼

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੀਤੇ ਟੈਕਸ ਵਸੂਲੀ ਤੋਂ ਵਧੇਰੇ ਮਾਲੀਆ ਪੈਦਾ ਕਰਨ ਲਈ ਸਾਰੀਆਂ ਖ਼ਾਮੀਆਂ ਤੇ ਸਖ਼ਤੀ ਨਾਲ ਕਾਬੂ ਪਾਉਣ ਦੇ ਆਦੇਸ਼
ਐਸ. ਏ. ਐਸ. ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਬਣਾਉਣ ਦੀ ਵਚਨਬੱਧਤਾ ਦੇ ਅਨੁਰੂਪ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਰੀ ਤੇ ਕਰ ਵਿਭਾਗ ਪੰਜਾਬ, ਚੰਡੀਗੜ੍ਹ) ਦੇ ਚੇਅਰਮੈਨ ਅਨਿਲ ਠਾਕੁਰ ਨੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ। ਪੰਜਾਬ ਰਾਜ ਦੇ ਜੀ.ਐਸ.ਟੀ., ਮੋਬਾਈਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਮੀਟਿੰਗ ਦੀ ਅੱਜ ਮੋਹਾਲੀ ਵਿਖੇ ਕਮਿਸ਼ਨ ਦੇ ਦਫ਼ਤਰ ਵਿਖੇ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਅਤੇ ਮੋਬਾਈਲ ਵਿੰਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਅਨਿਲ ਭਾਰਦਵਾਜ, ਸ਼ੀਤਲ ਜੁਨੇਜਾ, ਅਤੁਲ ਨਾਗਪਾਲ, ਇੰਦਰਬੰਸ਼ ਚੱਡਾ, ਰਾਜਕੁਮਾਰ ਅਗਰਵਾਲ ਅਤੇ ਪੰਜਾਬ ਦੇ ਜੀ ਐਸ ਟੀ, ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਾਜ਼ਰ ਸਨ।ਸੰਯੁਕਤ ਕਮਿਸ਼ਨਰ ਮੋਬਾਈਲ ਵਿੰਗ ਜਸਕਰਨ ਬਰਾੜ ਨੇ ਭਰੋਸਾ ਦਿਵਾਇਆ ਕਿ ਮਾਲੀਆ ਵਧਾਉਣ ਅਤੇ ਵਿਭਾਗਾਂ ਅਤੇ ਵਪਾਰੀਆਂ, ਉਦਯੋਗਾਂ ਅਤੇ ਵਪਾਰਕ ਭਾਈਚਾਰਿਆਂ ਦਰਮਿਆਨ ਸਦਭਾਵਨਾ ਵਾਲੇ ਸਬੰਧ ਬਣਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨਾਲ ਸੁਹਿਰਦ ਸਬੰਧਾਂ ਦੀ ਲੋੜ `ਤੇ ਜ਼ੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਉਨ੍ਹਾਂ ਦੇ ਟੈਕਸਾਂ ਨਾਲ ਸਬੰਧਤ ਮੁੱਦਿਆਂ ਨੂੰ ਪਹਿਲ ਦੇ ਆਧਾਰ `ਤੇ ਹੱਲ ਕਰਨ ਲਈ ਕਿਹਾ। ਮੀਟਿੰਗ ਵਿੱਚ ਜੀ.ਐਸ.ਟੀ., ਆਬਕਾਰੀ ਅਤੇ ਮੋਬਾਈਲ ਵਿੰਗ ਦੇ ਅਧਿਕਾਰੀ ਹਰਸਿਮਰਤ ਕੌਰ, ਡਾ. ਸ਼ਿਵਾਨੀ ਗੁਪਤਾ, ਮਨੀਸ਼ ਨਈਅਰ ਅਤੇ ਦੀਪਇੰਦਰ ਕੌਰ ਨੇ ਸ਼ਿਰਕਤ ਕੀਤੀ ਅਤੇ ਸੂਬੇ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਯਕੀਨੀ ਬਣਾਇਆ।

Advertisement
Advertisement
Advertisement
Advertisement
Scroll to Top