Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਗੇਟ ਬੰਦ ਕਰਕੇ ਦਿੱਤਾ ਰੋਸਮਈ ਧਰਨਾ

ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਗੇਟ ਬੰਦ ਕਰਕੇ ਦਿੱਤਾ ਰੋਸਮਈ ਧਰਨਾ

ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਗੇਟ ਬੰਦ ਕਰਕੇ ਦਿੱਤਾ ਰੋਸਮਈ ਧਰਨਾ
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਬੰਦ ਕਰਕੇ ਅੱਜ ਰੋਸ ਧਰਨਾ ਦਿੱਤਾ ਗਿਆ, ਜਿਸ ਕਾਰਨ ਸਵੇਰੇ ਤੋਂ ਬੰਦ ਕੀਤੇ ਗਏ ਗੇਟ ਦੁਪਹਿਰ ਤੱਕ ਵੀ ਨਾ ਖੁੱਲ੍ਹੇ ਜਿਸ ਕਰਕੇ ਵੱਡੀ ਗਿਣਤੀ ਸਟਾਫ ਨੁੰ ਘਰਾਂ ਨੂੰ ਪਰਤਣਾ ਪਿਆ।ਜਿ਼ਕਰਯੋਗ ਹੈ ਕਿ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਂਸਟੀਚਿਉਟ ਕਾਲਜ ਵਿੱਚ ਕੰਮ ਕਰਦੇ ਅਧਿਆਪਕਾਂ ਨੇ ਮੰਗਲਵਾਰ ਨੂੰ ਯੂਨੀਵਰਸਿਟੀ ਦੇ ਤਿੰਨੋਂ ਮੁੱਖ ਗੇਟ ਬੰਦ ਕਰਕੇ ਧਰਨਾ ਸ਼ੁਰੂ ਕਰ ਦਿੱਤਾ। ਧਰਨਾ ਸਵੇਰੇ 9 ਵਜੇ ਸ਼ੁਰੂ ਕੀਤਾ ਗਿਆ, ਜਿਸ ਸਮੇਂ ਕੁਝ ਅਧਿਆਪਕਾਂ ਨੂੰ ਅੰਦਰ ਜਾਣ ਦਿੱਤਾ ਗਿਆ ਪਰ ਬਾਅਦ `ਚ ਸਟਾਫ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਕਾਰਨ ਯੂਨੀਵਰਸਿਟੀ ਦੇ ਕਰਮਚਾਰੀ ਬਾਹਰ ਸੜਕਾਂ `ਤੇ ਖੜ੍ਹੇ ਹੋ ਕੇ ਧਰਨਾ ਖਤਮ ਹੋਣ ਦਾ ਇੰਤਜ਼ਾਰ ਕਰਦੇ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ ਅਤੇ ਜਦੋਂ ਤੱਕ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਦੀ ਇੰਟਰਵਿਊ ਲੈਣ ਦਾ ਫੈਸਲਾ ਰੱਦ ਨਹੀਂ ਕਰਦਾ ਉਦੋਂ ਤੱਕ ਯੂਨੀਵਰਸਿਟੀ ਦੇ ਸਾਰੇ ਗੇਟ ਬੰਦ ਰੱਖੇ ਜਾਣਗੇ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਭਰਤੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਪ੍ਰੋਫੈਸਰ ਨਵੀਂ ਇੰਟਰਵਿਊ ਦੇ ਖਿਲਾਫ ਆਪਣੀਆਂ ਸੇਵਾਵਾਂ ਨੂੰ ਪਹਿਲਾਂ ਦੀ ਤਰਾਂ ਜਾਰੀ ਰੱਖਣ ਦੀ ਮੰਗ ਕਰ ਰਹੇ ਹਨ ਤੇ ਪਿਛਲੇ 40 ਦਿਨ ਤੋਂ ਕੈਂਪਸ ਵਿਚ ਧਰਨਾ ਦੇ ਰਹੇ ਹਨ। ਇਹਨਾ ਵਿੱਚੋ 5 ਮਹਿਲਾ ਪ੍ਰੋਫੈਸਰ ਵੀ ਸੀ ਦਫਤਰ ਦੀ ਛੱਤ ਤੇ ਵੀ ਚੜੇ ਸਨ, ਜਿਨਾਂ ਨੂੰ ਮੰਤਰੀ ਬਲਬੀਰ ਸਿੰਘ ਨੇ ਭਰੋਸਾ ਦੇ ਕੇ ਹੇਠਾਂ ਉਤਾਰਿਆ ਸੀ। ਕਈ ਦਿਨ ਬੀਤਣ ਤੇ ਵੀ ਮੰਗ ਪੂਰੀ ਨਾ ਹੋਣ ਤੇ ਮੰਗਲਵਾਰ ਗੈਸਟ ਫੈਕਲਟੀ ਵਲੋਂ ਯੂਨੀਵਰਸਿਟੀ ਦੇ ਸਾਰੇ ਗੇਟ ਬੰਦ ਕੀਤੇ ਗਏ ਹਨ।

Advertisement
Advertisement
Advertisement
Advertisement
Scroll to Top