Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ

ਦੁਆਰਾ: Punjab Bani ਪ੍ਰਕਾਸ਼ਿਤ :Tuesday, 03 September, 2024, 05:21 PM

ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ : ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 2 ਨਵੰਬਰ ਤੱਕ 500 ਵਰਗ ਗਜ਼ ਤੱਕ ਦੇ ਪਲਾਟ ਬਿਨਾਂ ਐਨ.ਓ.ਸੀ. ਤੋਂ ਰਜਿਸਟਰਡ ਕਰਵਾ ਸਕਣਗੇ। ਹਾਲਾਂਕਿ ਇਸ ਲਈ ਸੌਦੇ 31 ਜੁਲਾਈ ਤੱਕ ਹੋ ਜਾਣੇ ਹਨ। ਇਸ ਦੇ ਦਸਤਾਵੇਜ਼ ਦਿਖਾਉਣੇ ਪੈਣਗੇ। ਇਸ ਬਿੱਲ ਨਾਲ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਪਲਾਟ ਹੀ ਰੈਗੂਲਰ ਕੀਤੇ ਜਾਣਗੇ।ਜਾਇਦਾਦ ਸੋਧ ਬਿੱਲ ‘ਤੇ ਚਰਚਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਬਹੁਤ ਵਧੀਆ ਕਦਮ ਹੈ। ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ। ਕਿਉਂਕਿ ਜਦੋਂ ਪਾਪੜਾ ਐਕਟ 1995 ਬਣਿਆ ਸੀ। ਉਸ ਸਮੇਂ ਕੋਸ਼ਿਸ਼ ਸੀ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਨਾ ਬਣਨ। ਪਰ ਪਿਛਲੀਆਂ ਸਰਕਾਰਾਂ ਦੌਰਾਨ ਕਾਲੋਨੀਆਂ ਬਣਦੀਆਂ ਰਹੀਆਂ। ਇਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਝ ਵੱਡੇ ਲੋਕ ਫਾਇਦਾ ਉਠਾਉਂਦੇ ਹਨ। ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ। ਪਰ ਜਦੋਂ ਉਸ ਵਿਅਕਤੀ ਨੇ ਜਾਇਦਾਦ ਖਰੀਦੀ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਗੈਰ-ਕਾਨੂੰਨੀ ਹੈ। ਇਸ ਵਿੱਚ 500 ਵਰਗ ਗਜ਼ ਦੇ ਪਲਾਟ ਸ਼ਾਮਲ ਕੀਤੇ ਜਾਣਗੇ।