Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ

ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ ; ਇੱਕ ਦੀ ਮੌਤ
ਲੁਧਿਆਣਾ : ਲੁਧਿਆਣਾ ਵਿਖੇ ਨੈਸ਼ਨਲ ਹਾਈਵੇ ਤੇ ਸਲੇਮ ਟਾਬਰੀ ਦੇ ਨਜ਼ਦੀਕ ਟਾਇਰ ਕਾਰਨ ਸੜਕ ਦੇ ਕਿਨਾਰੇ ਖੜੀ ਇੱਕ ਬੱਸ ਨੂੰ ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਰਾਲੇ ਨੇ ਟੱਕਰ ਮਾਰ ਦਿੱਤੀ ਇਸ ਭਿਆਨਕ ਸੜਕੀ ਹਾਦਸੇ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਜਦਕਿ ਤੀਰਥ ਯਾਤਰਾ ਲਈ ਜਾ ਰਹੇ ਤਿੰਨ ਸ਼ਰਧਾਲੂ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਪ੍ਰਤੱਖ ਦਰਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹਰਿਦੁਆਰ ਤੋਂ ਮੱਥਾ ਟੇਕਣ ਦੇ ਲਈ ਜੰਮੂ ਵੱਲ ਜਾ ਰਹੇ ਸਨ। ਤਕਰੀਬਨ ਰਾਤ ਤਿੰਨ ਵਜੇ ਉਹਨਾਂ ਦੀ ਬੱਸ ਦਾ ਟਾਇਰ ਪੰਚਰ ਹੋ ਗਿਆ। ਜਿਸ ਦੇ ਚਲਦਿਆਂ ਬੱਸ ਡਰਾਈਵਰ ਨੇ ਟਾਇਰ ਬਦਲਣ ਦੇ ਲਈ ਬੱਸ ਨੂੰ ਸੜਕ ਦੇ ਕਿਨਾਰੇ ਖੜੀ ਕਰ ਦਿੱਤਾ। ਇਸ ਦੌਰਾਨ ਪਿੱਛੋਂ ਲੁਧਿਆਣਾ ਵੱਲੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨੇ ਖੜੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਧਾਰਮਿਕ ਯਾਤਰਾ ਲਈ ਜਾ ਰਹੇ ਤਿੰਨ ਹੋਰ ਵਿਅਕਤੀ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top