Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 8:12 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਕਾਬੰਦੀ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਸੁੱਟੇ ਗਏ ਅਟੈਚੀ ਵਿਚੋਂ ਮਿਲੇ ਪੰਜ ਪਿਸਤੌਲ ਤੇ ਮੈਗਜ਼ੀਨ

ਨਾਕਾਬੰਦੀ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਸੁੱਟੇ ਗਏ ਅਟੈਚੀ ਵਿਚੋਂ ਮਿਲੇ ਪੰਜ ਪਿਸਤੌਲ ਤੇ ਮੈਗਜ਼ੀਨ

ਨਾਕਾਬੰਦੀ ਦੌਰਾਨ ਅਣਪਛਾਤੇ ਨੌਜਵਾਨਾਂ ਵਲੋਂ ਸੁੱਟੇ ਗਏ ਅਟੈਚੀ ਵਿਚੋਂ ਮਿਲੇ ਪੰਜ ਪਿਸਤੌਲ ਤੇ ਮੈਗਜ਼ੀਨ
ਫਰੀਦਕੋਟ : ਪੰਜਾਬ ਦੇ ਜਿ਼ਲਾ ਫਰੀਦਕੋਟ ਨੇੜਲੇ ਪਿੰਡ ਟਹਿਣਾ ਕੋਲ ਬਣੇ ਹਾਈਟੈਕ ਨਾਕੇ ‘ਤੇ ਪੁਲਸ ਵੱਲੋਂ ਰੋਕਣ ‘ਤੇ ਇੱਕ ਅਟੈਚੀ ਸੁੱਟ ਕੇ ਦੋ ਅਣਪਛਾਤੇ ਨੌਜਵਾਨ ਫ਼ਰਾਰ ਹੋ ਗਏ। ਬਰਾਮਦ ਅਟੈਚੀ ਕੇਸ ਦੀ ਤਲਾਸ਼ੀ ਲਈ ਗਈ ਤਾਂ ਵਿੱਚੋਂ ਪੰਜ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਜਿਸ ਤੋਂ ਬਾਅਦ ਹੁਣ ਪੁਲਿਸ ਉਨ੍ਹਾਂ ਅਣਪਛਾਤੇ ਨੌਂਜਵਾਨਾ ਦੀ ਭਾਲ ਚ ਜੁਟ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਜਸਮੀਤ ਸਿੰਘ ਨੇ ਕਿਹਾ ਕਿ ਰਾਤ ਨੂੰ ਪਿੰਡ ਟਹਿਣਾ ਕੋਲ ਲੱਗੇ ਨਾਕੇ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ ਕੀਤੀ ਜੋ ਇੱਕ ਈ ਰਿਕਸ਼ਾ ‘ਤੇ ਸਵਾਰ ਸਨ ਪਰ ਪੁਲਿਸ ਪਾਰਟੀ ਨੂੰ ਦੇਖ ਉਹ ਉਥੋਂ ਭੱਜ ਨਿਕਲੇ ਤੇ ਅੱਗੇ ਜਾ ਕੇ ਉਹ ਗਾਇਬ ਹੋ ਗਏ।ਇਸੇ ਦੌਰਾਨ ਉਨ੍ਹਾਂ ਵੱਲੋਂ ਇੱਕ ਅਟੈਚੀ ਕੇਸ ਸੁੱਟਿਆ ਗਿਆ ਜਿਸ ਨੂੰ ਪੁਲਿਸ ਨੇ ਕਬਜ਼ੇ ਚ ਲਿਆ ਅਤੇ ਤਲਾਸ਼ੀ ਦੌਰਾਨ ਇਸ ਅੰਦਰੋਂ ਪੰਜ ਪਿਸਟਲ ਅਤੇ ਦੋ ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਸਲਾ ਐਕਟ ਤਹਿਤ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਲਈ ਪੁਲਿਸ ਪਾਰਟੀਆਂ ਬਣਾਈਆਂ ਗਈਆਂ ਹਨ।

Advertisement
Advertisement
Advertisement
Advertisement
Scroll to Top