Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਫਿ਼ਲਮ ਸਟਾਰ ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਮੁਲਜ਼ਮਾਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ

ਫਿ਼ਲਮ ਸਟਾਰ ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਮੁਲਜ਼ਮਾਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ

ਫਿ਼ਲਮ ਸਟਾਰ ਸਲਮਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ ਵਿੱਚ ਮੁਲਜ਼ਮਾਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ
ਮੁੰਬਈ : ਬੌਲੀਵੁਡ ਅਦਾਕਾਰ ਸਲਮਾਨ ਖਾਨ ਦੀ ਮੁੰਬਈ ਸਥਿਤ ਰਿਹਾਇਸ਼ ਦੇ ਬਾਹਰ ਕੀਤੀ ਗਈ ਗੋਲੀਬਾਰੀ ਦੇ ਦੋ ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਮਹਾਰਾਸ਼ਟਰ ਅਤੇ ਬਿਹਾਰ ਸਰਕਾਰ ਨੂੰ ਚਿੱਠੀਆਂ ਲਿਖ ਕੇ ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੰਡਰਵਰਲਡ ਗੈਂਗਸਟਰ ਦਾਊਦ ਇਬਰਾਹਿਮ ਦੇ ਗੁੰਡਿਆਂ ਵੱਲੋਂ ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਸਾਲ 14 ਅਪਰੈਲ ਨੂੰ ਸਲਮਾਨ ਦੀ ਰਿਹਾਇਸ਼ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪਹਿਲੀ ਚਿੱਠੀ ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਮੁਲਜ਼ਮ ਵਿੱਕੀ ਗੁਪਤਾ ਦੇ ਭਰਾ ਸੋਨੂੰ ਗੁਪਤਾ ਅਤੇ ਦੂਜੀ ਮੁਲਜ਼ਮ ਸਾਗਰ ਪਾਲ ਦੇ ਭਰਾ ਰਾਹੁਲ ਪਾਲ ਨੇ ਲਿਖੀ ਹੈ। ਦੋਵੇਂ ਮੁਲਜ਼ਮ ਇਸ ਵੇਲੇ ਤਲੋਜਾ ਜੇਲ੍ਹ ਵਿੱਚ ਬੰਦ ਹਨ। ਜਾਣਕਾਰੀ ਅਨੁਸਾਰ ਸੋਨੂੰ ਅਤੇ ਰਾਹੁਲ ਪਾਲ ਆਪੋ-ਆਪਣੇ ਭਰਾ ਨੂੰ ਮਿਲੇ ਅਤੇ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਦਾਊਦ ਦੇ ਗੁੰਡੇ ਉਨ੍ਹਾਂ ਨੂੰ ਮਾਰਨ ਲਈ ਸਾਜ਼ਿਸ਼ਾਂ ਰਚ ਰਹੇ ਹਨ। ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਦੋਵੇਂ ਮੁਲਜ਼ਮਾਂ ਨਾਲ ਉਨ੍ਹਾਂ ਦੇ ਸਹਿ-ਮੁਲਜ਼ਮ ਅਨੁਜ ਥਾਪਨ ਵਾਂਗ ਹੀ ਕੀਤਾ ਜਾ ਸਕਦਾ ਹੈ। ਅਨੁਜ ਦੀ ਮਈ ਵਿੱਚ ਪੁਲੀਸ ਹਿਰਾਸਤ ਵਿੱਚ ਮੌਤ ਹੋ ਗਈ ਸੀ। ਜੇਲ ’ਚ ਬੰਦ ਮੁਲਜ਼ਮ ਵਿੱਕੀ ਗੁਪਤਾ ਦੇ ਵਕੀਲ ਨੇ ਦੱਸਿਆ, ‘‘ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਆਪਣੀ ਜਾਨ ਦੀ ਰਾਖੀ ਲਈ ਅਧਿਕਾਰੀਆਂ ਨੂੰ ਅਰਜ਼ੀ ਦਿੱਤੀ ਹੈ।’’

Advertisement
Advertisement
Advertisement
Advertisement
Scroll to Top