Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:54 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਨ ਅੱਜ ਬਾਅਦ ਦੁਪਹਿਰ ਕਰਨਗੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ

ਮੁੱਖ ਮੰਤਰੀ ਮਾਨ ਅੱਜ ਬਾਅਦ ਦੁਪਹਿਰ ਕਰਨਗੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ

ਮੁੱਖ ਮੰਤਰੀ ਮਾਨ ਅੱਜ ਬਾਅਦ ਦੁਪਹਿਰ ਕਰਨਗੇ ਕਿਸਾਨਾਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਅੱਜ ਵੀਰਵਾਰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਜਿਸ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜਿਆ ਗਿਆ ਹੈ। ਪੰਜਾਬ ਭਵਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ, ਜਿਸ ਵਿਚ ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ।ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਬੁੱਧਵਾਰ ਸ਼ਾਮ 5 ਵਜੇ ਕਿਸਾਨਾਂ ਨੂੰ ਪੰਜਾਬ ਭਵਨ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਦਾ ਜੋ ਸੁਨੇਹਾ ਮਿਲਿਆ ਸੀ ਵਿਚ ਹਿੱਸਾ ਲੈਣ ਲਈ ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਸਿੰਘ ਮਾਲੜੀ, ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਆਦਿ ਆਗੂਆਂ ਦਾ 10 ਮੈਂਬਰੀ ਵਫ਼ਦ ਸ਼ਾਮ ਪੰਜ ਵਜੇ ਪੰਜਾਬ ਭਵਨ ਸੈਕਟਰ-3 ਪਹੁੰਚਿਆ। ਇਸ ਦੌਰਾਨ ਮੁੱਖ ਸਕੱਤਰ ਦੀ ਥਾਂ ਏ. ਡੀ. ਜੀ. ਪੀ. ਜਸਕਰਨ ਸਿੰਘ, ਨਰਿੰਦਰ ਭਾਰਗਵ ਤੇ ਗੁਰਜੀਤ ਸਿੰਘ ਰੋਮਾਣਾ ਵੱਲੋਂ ਪੰਜਾਬ ਭਵਨ ’ਚ ਮੀਟਿੰਗ ਕੀਤੀ ਗਈ ਸੀ ਤੇ ਉਨ੍ਹਾਂ ਵਲੋਂ ਹੀ ਦੱਸਿਆ ਗਿਆ ਸੀ ਕਿ ਮੁੱਖ ਮੰਤਰੀ ਪੰਜਾਬ ਅੱਜ ਕਿਸਾਨਾਂ ਨਾਲ ਮੀਟਿੰਗ ਕਰਨਗੇ।

Advertisement
Advertisement
Advertisement
Advertisement
Scroll to Top