Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:21 pm

+91 90915 01313 , +91 90916 01313

punjabbanni@gmail.com
punjabbani@yahoo.com

ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਦੇ ਮੂਰਤੀਕਾਰ ਜੈਦੀਪ ਆਪਟੇ ਨੂੰ ਪੁਲਸ ਨੇ ਕੀਤਾ ਕਲਿਆਣ ਵਿਚ ਗ੍ਰਿਫ਼ਤਾਰ

ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਦੇ ਮੂਰਤੀਕਾਰ ਜੈਦੀਪ ਆਪਟੇ ਨੂੰ ਪੁਲਸ ਨੇ ਕੀਤਾ ਕਲਿਆਣ ਵਿਚ ਗ੍ਰਿਫ਼ਤਾਰ

ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਦੇ ਮੂਰਤੀਕਾਰ ਜੈਦੀਪ ਆਪਟੇ ਨੂੰ ਪੁਲਸ ਨੇ ਕੀਤਾ ਕਲਿਆਣ ਵਿਚ ਗ੍ਰਿਫ਼ਤਾਰ
ਮਹਾਰਾਸ਼ਟਰ : ਮਹਾਰਾਸ਼ਟਰ ਦੇ ਰਾਜਕੋਟ ਕਿਲ੍ਹੇ ਵਿਚ ਹਾਲ ਹੀ ਵਿਚ ਢਹਿ ਗਈ ਛਤਰਪਤੀ ਸਿ਼ਵਾਜੀ ਮਹਾਰਾਜ ਦੀ ਮੂਰਤੀ ਦੇ ਮੂਰਤੀਕਾਰ ਜੈਦੀਪ ਆਪਟੇ ਨੂੰ ਪੁਲਸ ਨੇ ਬੁੱਧਵਾਰ ਨੂੰ ਕਲਿਆਣ ਵਿਚ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਮੁਤਾਬਕ ਆਪਟੇ ਨੂੰ ਫਿਲਹਾਲ ਡਿਪਟੀ ਕਮਿਸ਼ਨਰ ਆਫ ਪੁਲਸ (ਡੀਸੀਪੀ) ਦੇ ਦਫ਼ਤਰ ਵਿਚ ਹਿਰਾਸਤ ਵਿਚ ਰੱਖਿਆ ਗਿਆ ਹੈ। ਕਲਿਆਣ ਦੇ ਰਹਿਣ ਵਾਲੇ 24 ਸਾਲਾ ਮੂਰਤੀਕਾਰ ਨੂੰ 26 ਅਗਸਤ ਨੂੰ 35 ਫੁੱਟ ਉੱਚੀ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਹਿ ਜਾਣ ਤੋਂ ਬਾਅਦ ਕਰੀਬ 10 ਦਿਨ ਲਾਪਤਾ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਆਪਟੇ, ਜੋ ਕਲਿਆਣ ਵਿਚ ਇਕ ਆਰਟ ਕੰਪਨੀ ਦੇ ਮਾਲਕ ਹਨ, ਨੂੰ ਵੱਡੀਆਂ ਮੂਰਤੀਆਂ ਬਣਾਉਣ ਦਾ ਪਹਿਲਾਂ ਕੋਈ ਤਜਰਬਾ ਨਹੀਂ ਹੈ, ਪਰ ਉਨ੍ਹਾਂ ਨੇ ਸਿੰਧੂਦੁਰਗ ਦੇ ਮਾਲਵਾਨ ਵਿਚ ਰਾਜਕੋਟ ਕਿਲ੍ਹੇ ਵਿਚ ਸ਼ਿਵਾਜੀ ਮਹਾਰਾਜ ਦੀ ਮੂਰਤੀ `ਤੇ ਕੰਮ ਕੀਤਾ ਸੀ, ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਦਸੰਬਰ ਵਿਚ ਕੀਤਾ ਸੀ। ਮਹਾਰਾਸ਼ਟਰ ਪੁਲਸ ਨੇ ਆਪਟੇ ਅਤੇ ਢਾਂਚਾਗਤ ਸਲਾਹਕਾਰ ਚੇਤਨ ਪਾਟਿਲ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਐੱਫਆਈਆਰ ਦਰਜ ਕਰਨ ਦੇ ਨਾਲ ਵਿਸ਼ਾਲ ਮੂਰਤੀ ਦੇ ਅਚਾਨਕ ਢਹਿ ਜਾਣ ਨੂੰ ਲੈ ਕੇ ਸਿਆਸਤ ਗਰਮਾ ਗਈ। ਪਾਟਿਲ ਨੂੰ 31 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂਕਿ ਆਪਟੇ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਵਿਰੋਧੀ ਧਿਰ ਦੇ ਨੇਤਾਵਾਂ ਨੇ ਇਸ ਗੱਲ `ਤੇ ਇਤਰਾਜ਼ ਜਤਾਇਆ ਕਿ ਇੰਨੇ ਵੱਡੇ ਢਾਂਚੇ ਨੂੰ ਬਣਾਉਣ ਦੇ ਅਨੁਭਵ ਦੀ ਘਾਟ ਦੇ ਬਾਵਜੂਦ ਆਪਟੇ ਨੂੰ ਇੰਨਾ ਮਹੱਤਵਪੂਰਨ ਠੇਕਾ ਕਿਵੇਂ ਦਿੱਤਾ ਗਿਆ।

Advertisement
Advertisement
Advertisement
Advertisement
Scroll to Top