Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਿਵ ਸੈਨਾ ਆਗੂ ਦੇ ਗੰਨਮੈਨ ਦੇ ਖਾਲਿਸਤਾਨੀ ਪੱਖੀ ਹੋਣ ਬਾਰੇ ਪਤਾ ਲੱਗਦਿਆਂ ਹੀ ਅਸਲਾ ਵਾਪਸ ਲੈ ਭੇਜਿਆ ਬਟਾਲੀਅਨ

ਸ਼ਿਵ ਸੈਨਾ ਆਗੂ ਦੇ ਗੰਨਮੈਨ ਦੇ ਖਾਲਿਸਤਾਨੀ ਪੱਖੀ ਹੋਣ ਬਾਰੇ ਪਤਾ ਲੱਗਦਿਆਂ ਹੀ ਅਸਲਾ ਵਾਪਸ ਲੈ ਭੇਜਿਆ ਬਟਾਲੀਅਨ

ਸ਼ਿਵ ਸੈਨਾ ਆਗੂ ਦੇ ਗੰਨਮੈਨ ਦੇ ਖਾਲਿਸਤਾਨੀ ਪੱਖੀ ਹੋਣ ਬਾਰੇ ਪਤਾ ਲੱਗਦਿਆਂ ਹੀ ਅਸਲਾ ਵਾਪਸ ਲੈ ਭੇਜਿਆ ਬਟਾਲੀਅਨ
ਗੁਰਦਾਸਪੁਰ : ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ ਦੀ ਸੁਰੱਿਖਆ ’ਚ ਤਾਇਨਾਤ ਗੰਨਮੈਨ ਸਤਨਾਮ ਸਿੰਘ, ਜੋ ਤਰਨਤਾਰਨ ਦਾ ਰਹਿਣ ਵਾਲਾ ਹੈ, ਨੇ ਸੁਰੱਖਿਆ ਦਾ ਜਾਇਜ਼ਾ ਲੈਣ ਪਹੁੰਚੇ ਡੀ. ਆਈ. ਜੀ. ਸਤਵਿੰਦਰ ਸਿੰਘ, ਐੱਸ. ਐੱਸ. ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ, ਐੱਸ. ਐੱਸ. ਪੀ. ਬਟਾਲਾ ਸੋਹੇਲ ਕਾਸਿਮ ਮੀਰ ਦੀ ਮੌਜੂਦਗੀ ’ਚ ਕਿਹਾ ਕਿ ਸੋਨੀ ਜਦ ਖਾਲਿਸਤਾਨੀਆਂ ਨੂੰ ਬੁਰਾ-ਭਲਾ ਕਹਿੰਦੇ ਹਨ ਤਾਂ ਉਸ ਦੇ ਜ਼ਜਬਾਤਾਂ ਨੂੰ ਠੇਸ ਪਹੁੰਚਦੀ ਹੈ, ਕਿਉਂਕਿ ਉਹ ਖਾਲਿਸਤਾਨੀ ਸਮਰਥਕ ਹੈ। ਇੰਨਾ ਕਹਿੰਦੇ ਸਾਰ ਹੀ ਸਥਿਤੀ ਤਣਾਅਪੂਰਨ ਹੋ ਗਈ । ਡੀ. ਆਈ. ਜੀ. ਨੇ ਤੁਰੰਤ ਉਸ ਦਾ ਹਥਿਆਰ ਵਾਪਸ ਲੈ ਕੇ ਉਸ ਨੂੰ ਉਸ ਦੀ ਬਟਾਲੀਅਨ ’ਚ ਵਾਪਸ ਭੇਜ ਦਿੱਤਾ ਅਤੇ ਵਿਭਾਗੀ ਕਾਰਵਾਈ ਦੇ ਹੁਕਮ ਦੇ ਦਿੱਤੇ। ਇਸ ਘਟਨਾ ਬਾਰੇ ਹਰਵਿੰਦਰ ਸੋਨੀ ਨੇ ਕਿਹਾ ਕਿ ਉਨ੍ਹਾਂ ਨੂੰ ਸਵੇਰੇ ਹੀ ਡੀ. ਐੱਸ. ਪੀ. ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਰਿਹਾਇਸ਼ ’ਤੇ ਡੀ. ਆਈ. ਜੀ. ਪਹੁੰਚ ਰਹੇ ਹਨ। ਡੀ. ਆਈ. ਜੀ. ਨੇ ਜਦੋਂ ਇਸ ਦੌਰਾਨ ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਬਾਰੇ ਪੁੱਛਿਆ ਗਿਆ ਤਾਂ ਸਤਨਾਮ ਸਿੰਘ, ਜੋ ਕਿ ਲੰਬੇ ਸਮੇਂ ਤੋਂ ਸੋਨੀ ਨੂੰ ਤੰਗ-ਪ੍ਰੇਸ਼ਾਨ ਕਰਦਾ ਆ ਰਿਹਾ ਸੀ, ਨੇ ਡੀ. ਆਈ. ਜੀ. ਨੂੰ ਸਪੱਸ਼ਟ ਕਿਹਾ ਕਿ ਉਹ ਖਾਲਿਸਤਾਨੀ ਸਮਰਥਕ ਹੈ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਸੋਨੀ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਉਨ੍ਹਾਂ ਦੇ ਨਾਲ ਖਾਲਿਸਤਾਨ ਪੱਖੀ ਸੁਰੱਖਿਆ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਇਸ ਤੋਂ ਪਹਿਲਾਂ ਵੀ ਉਨ੍ਹਾਂ ਨਾਲ ਅਜਿਹੀ ਦੇਸ਼ ਵਿਰੋਧੀ ਵਿਚਾਰਧਾਰਾ ਵਾਲੇ ਸੁਰੱਖਿਆ ਕਰਮਚਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਬਦਲਿਆ ਗਿਆ।

Advertisement
Advertisement
Advertisement
Advertisement
Scroll to Top