Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਚਿਆਂ ਅਤੇ ਨਾਬਾਲਗਾਂ ਨੂੰ ਸੇਫਟੀ ਬਚਾਓ ਸਨਮਾਨ ਲਈ ਜਾਗਰੂਕ ਕਰਨਾ ਜ਼ਰੂਰੀ : ਪ੍ਰਿੰਸੀਪਲ ਸੀਮਾ ਉੱਪਲ

ਬੱਚਿਆਂ ਅਤੇ ਨਾਬਾਲਗਾਂ ਨੂੰ ਸੇਫਟੀ ਬਚਾਓ ਸਨਮਾਨ ਲਈ ਜਾਗਰੂਕ ਕਰਨਾ ਜ਼ਰੂਰੀ : ਪ੍ਰਿੰਸੀਪਲ ਸੀਮਾ ਉੱਪਲ

ਬੱਚਿਆਂ ਅਤੇ ਨਾਬਾਲਗਾਂ ਨੂੰ ਸੇਫਟੀ ਬਚਾਓ ਸਨਮਾਨ ਲਈ ਜਾਗਰੂਕ ਕਰਨਾ ਜ਼ਰੂਰੀ : ਪ੍ਰਿੰਸੀਪਲ ਸੀਮਾ ਉੱਪਲ
ਪਟਿਆਲਾ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੰਜਾਬ ਪੁਲਿਸ ਵੱਲੋਂ ਨਸਿ਼ਆਂ, ਅਪਰਾਧਾਂ, ਹਾਦਸਿਆਂ ਨੂੰ ਰੋਕਣ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਪਟਿਆਲਾ ਵਿਖੇ, ਪੰਜਾਬ ਪੁਲਿਸ ਦੇ ਇੰਸਪੈਕਟਰ ਸਰਬਜੀਤ ਕੌਰ, ਇੰਚਾਰਜ ਆਵਾਜਾਈ ਸਿਖਿਆ ਸੈਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਵਾਜਾਈ ਨਿਯਮਾਂ, ਕਾਨੂੰਨਾਂ ਅਸੂਲਾਂ, ਮਰਿਆਦਾਵਾਂ ਅਤੇ ਫਰਜ਼ਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਸਮਝਾਇਆ ਕਿ ਜੇਕਰ ਕੋਈ ਵਿਦਿਆਰਥੀ ਜਾ ਨਾਗਰਿਕ ਨਸ਼ਿਆਂ ਦੀ ਵਰਤੋਂ ਕਰ ਰਹੇ ਤਾਂ ਉਨ੍ਹਾਂ ਨੂੰ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸਾਕੇਤ ਹਸਪਤਾਲ ਵਿਖੇ ਦਾਖਲ ਕਰਵਾਕੇ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਅਪਰਾਧਾਂ, ਕਿਡਨੈਪਿੰਗ ਅਤੇ ਮਾੜੇ ਅਨਸਰਾਂ ਤੋਂ ਬਚਣ ਅਤੇ ਆਪਣੇ ਭਵਿੱਖ ਨੂੰ ਸੁਰੱਖਿਅਤ, ਖੁਸ਼ਹਾਲ, ਸਿਹਤਮੰਦ, ਬਣਾਉਣ ਲਈ ਲਈ ਕੁੱਝ ਵਿਸ਼ੇਸ਼ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਉੱਪਲ ਅਤੇ ਅਧਿਆਪਕਾਂ ਨੂੰ ਬੇਨਤੀ ਕੀਤੀ ਕਿ ਮਾਪਿਆਂ ਨਾਲ ਮਿਲਣੀ ਸਮੇਂ, ਮਾਪਿਆਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ ਕਿਉਂਕਿ ਪ੍ਰਸ਼ਾਸਨ , ਪੁਲੀਸ, ਅਧਿਆਪਕਾਂ ਅਤੇ ਨਾਗਰਿਕਾਂ ਦੇ ਸਾਂਝੇ ਯਤਨਾਂ ਸਦਕਾ ਹੀ ਪੰਜਾਬ ਨੂੰ ਸਿਹਤਮੰਦ, ਖੁਸ਼ਹਾਲ, ਸੁਰੱਖਿਅਤ, ਤਦਰੁੰਸਤ, ਬਣਾਇਆ ਜਾ ਸਕਦਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਵਾਜਾਈ ਦੇ ਨਿਯਮਾਂ ਕਾਨੂੰਨਾਂ ਅਸੂਲਾਂ ਮਰਿਆਦਾਵਾਂ ਫਰਜ਼ਾਂ ਦੀ ਜਾਣਕਾਰੀ ਲੈਣ ਮਗਰੋਂ ਹੀ ਵ੍ਹੀਕਲ ਚਲਾਉਣੇ ਚਾਹੀਦੇ ਹਨ। ਨਾਬਾਲਗਾਂ ਨੂੰ ਲਰਨਿੰਗ ਲਾਇਸੰਸ, ਹੈਲਮਟ, ਪ੍ਰਦੂਸ਼ਣ, ਬੀਮਾ, ਆਰ ਸੀ, ਸਰਟੀਫਿਕੇਟ ਲੈਕੇ ਹੀ, 50 ਸੀ ਸੀ ਤੱਕ ਦੇ ਦੋ ਪਹੀਆਂ ਵਾਹਣ, ਠੀਕ ਸਪੀਡ ਤੇ ਚਲਾਉਣ ਠੀਕ ਪਾਰਕਿੰਗ ਕਰਨ ਜਾਂ ਸਾਈਕਲ ਚਲਾਕੇ, ਸਿਹਤਮੰਦ, ਸੁਰੱਖਿਅਤ, ਰਹਿਣ ਦੀ ਅਪੀਲ ਕੀਤੀ। ਪ੍ਰਿੰਸੀਪਲ ਸ਼੍ਰੀਮਤੀ ਸੀਮਾ ਉੱਪਲ , ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਜੀ ਅਤੇ ਅਧਿਆਪਕਾਂ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬੱਚਿਆਂ, ਨਾਬਾਲਗਾਂ ਅਤੇ ਮਾਪਿਆਂ ਨੂੰ ਜਾਗਰੂਕ ਅਤੇ ਸਿਖਿਅਤ ਕਰਕੇ, ਹੀ ਸਿਹਤਮੰਦ, ਤਦਰੁੰਸਤ, ਖੁਸ਼ਹਾਲ ਸੁਰੱਖਿਅਤ, ਹਸਦੇ ਨਚਦੇ ਮਹਿਕਦੇ ਪੰਜਾਬ ਬਣਾਇਆ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top