Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:55 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ । ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ ਜਿਨ੍ਹਾਂ ਨੇ ਮਾਤ-ਭੂਮੀ ਦੀ ਖਾਤਰ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਸੈਨਾਵਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮਿਲੇਗੀ, ਉਥੇ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋਵੇਗਾ।

Advertisement
Advertisement
Advertisement
Advertisement
Scroll to Top