Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:39 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ

ਪਟਿਆਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਦੀਆਂ ਬਲਾਕ ਪੱਧਰੀ ਖੇਡਾਂ ਦੇ ਹੋਏ ਫਾਈਨਲ ਮੁਕਾਬਲੇ
ਪਟਿਆਲਾ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ’ਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਤਹਿਤ ਪਟਿਆਲਾ ਜ਼ਿਲ੍ਹੇ ਦੇ ਪਹਿਲੇ ਪੜਾਅ ਦੇ ਚਾਰ ਬਲਾਕਾਂ ਦੇ ਅੱਜ ਬਲਾਕ ਪੱਧਰੀ ਖੇਡਾਂ ਦੇ ਫਾਈਨਲ ਮੁਕਾਬਲੇ ਕਰਵਾਏ ਗਏ । ਅੱਜ ਹੋਏ ਫਾਈਨਲ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਸ਼ਹਿਰੀ ਦੇ ਖੋ-ਖੋ (ਲੜਕੇ) ਅੰਡਰ-17 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਰਾਮਗੜ੍ਹ ਦੀ ਟੀਮ ਦੂਜੇ ਅਤੇ ਧਬਲਾਨ ਦੀ ਟੀਮ ਤੀਜੇ ਸਥਾਨ ’ਤੇ ਰਹੀ, ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਦੀ ਟੀਮ ਪਹਿਲੇ ਅਤੇ ਡਕਾਲਾ ਦੀ ਟੀਮ ਦੂਸਰੇ ਸਥਾਨ ਤੇ ਰਹੀ। ਅੰਡਰ-21 ਦੇ ਫਾਈਨਲ ਮੁਕਾਬਲਿਆਂ ਵਿੱਚ ਪੋਲੋ ਗਰਾਊਂਡ ਕੋਚਿੰਗ ਸੈਂਟਰ ਦੀ ਟੀਮ ਪਹਿਲੇ, ਵਜੀਦਪੁਰ ਦੀ ਟੀਮ ਦੂਸਰੇ ਅਤੇ ਡਕਾਲਾ ਦੀ ਟੀਮ ਤੀਸਰੇ ਸਥਾਨ ’ਤੇ ਰਹੀ । ਉਨ੍ਹਾਂ ਦੱਸਿਆ ਕਿ ਬਲਾਕ ਸ਼ੰਭੂ ਕਲਾ ਦੇ ਖੋ-ਖੋ (ਲੜਕੀਆਂ) ਅੰਡਰ-21 ਖੇਡ ਮੁਕਾਬਲਿਆਂ ਵਿੱਚ ਗ੍ਰਾਮ ਪੰਚਾਇਤ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਸ਼ੰਭੂ ਕਲਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕਬੱਡੀ ਅੰਡਰ-17 (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ ਸ.ਸ.ਸ.ਸ ਤੇਪਲਾ ਦੀ ਟੀਮ ਨੇ ਪਹਿਲਾ ਅਤੇ ਸ.ਸ.ਸ.ਸ ਨੌਗਾਵਾਂ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ।

Advertisement
Advertisement
Advertisement
Advertisement
Scroll to Top