Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਅਥਲੈਟਿਕਸ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ

ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਅਥਲੈਟਿਕਸ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3’
ਬਲਾਕ ਪੱਧਰੀ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਅਥਲੈਟਿਕਸ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ
ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ : ਖੇਡਾਂ ਵਤਨ ਪੰਜਾਬ ਦੀਆਂ -2024 ਅਧੀਨ ਬਲਾਕ ਪੱਧਰੀ ਖੇਡਾਂ ਦੇ ਦੂਸਰੇ ਦਿਨ ਵੀ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਵਿਚ ਅੰ-14, 17, 21, 21-30, 31-40, 41-50, 51-60, 61-70, 70 ਸਾਲ ਤੋਂ ਉਪਰ ਦੇ ਖਿਡਾਰੀਆਂ ਨੇ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਦੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਬਲਾਕ ਸੁਨਾਮ ਦੇ ਸ਼ਹੀਦ ਊਧਮ ਸਿੰਘ ਓਲੰਪਿਕ ਸਟੇਡੀਅਮ ਵਿਖੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਪੂਰੇ ਅਨੁਸ਼ਾਸਨ ਤੇ ਖੇਡ ਭਾਵਨਾ ਨਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸਾਹਿਤ ਕਰਨ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਸ਼ਲਾਘਾਯੋਗ ਹੈ।
ਇਸ ਦੌਰਾਨ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਅੱਜ ਬਲਾਕ ਸੁਨਾਮ ਵਿਖੇ ਐਥਲੈਟਿਕਸ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ ਜਿਸ ਤਹਿਤ ਈਵੈਂਟ 400 ਮੀਟਰ ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਰਮਨ ਸਿੰਘ, ਗੁਰਵਿੰਦਰ ਸਿੰਘ, ਸਤਗੁਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ 200 ਮੀਟਰ ਅੰ-17 (ਲੜਕੇ) ਦੇ ਮੁਕਾਬਲੇ ਵਿੱਚ ਗੁਰਵਿੰਦਰ ਸਿੰਘ, ਰਮਨ ਸਿੰਘ, ਧਰਮਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ 200 ਮੀਟਰ ਅੰ-17 (ਲੜਕੀਆਂ) ਦੇ ਮੁਕਾਬਲੇ ਵਿੱਚ ਗਗਨਦੀਪ ਕੌਰ, ਭੂਮਿਕਾ ਸ਼ਰਮਾ ਅਤੇ ਸਿਮਰਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ 800 ਮੀਟਰ ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਏਕਮਪ੍ਰੀਤ ਸਿੰਘ, ਪ੍ਰਦੀਪ ਸਿੰਘ, ਕਪਾਲਦੀਪਕ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਲੰਮੀ ਛਾਲ ਅੰ-21(ਲੜਕੇ) ਦੇ ਮੁਕਾਬਲੇ ਦੌਰਾਨ ਸੰਦੀਪ ਗੁਪਤਾ, ਮਨਜੋਤ ਸਿੰਘ, ਕਰਨਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਲੰਮੀ ਛਾਲ ਉਮਰ ਗਰੁੱਪ 21-30 (ਮੈਨ) ਦੇ ਮੁਕਾਬਲੇ ਦੌਰਾਨ ਗਗਨਦੀਪ ਸਿੰਘ, ਹਰਜੋਤ ਸਿੰਘ, ਤਰਨਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।
ਕਬੱਡੀ (ਸਰਕਲ ਸਟਾਇਲ)- ਏਜ਼ ਗਰੁੱਪ ਅੰ-21 (ਮੈਨ) ਦੇ ਮੁਕਾਬਲੇ ਦੌਰਾਨ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ, ਕਲੱਬ ਛਾਜਲੀ ਦੀ ਟੀਮ ਨੇ ਦੂਸਰਾ ਅਤੇ ਸ.ਸ.ਸ.ਸਕੂਲ ਜਖੇਪਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਏਜ਼ ਗਰੁੱਪ ਅੰ-17 (ਲੜਕੇ) ਦੇ ਮੁਕਾਬਲੇ ਦੌਰਾਨ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ, ਪਿੰਡ ਜਖੇਪਲ ਦੀ ਟੀਮ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਮੋਜੋਵਾਲ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਵੈਨਿਊ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ, ਪੰਨਵਾ ਵਿਖੇ ਹੋਏ ਮੁਕਾਬਲੇ ਦੌਰਾਨ ਏਜ਼ ਗਰੁੱਪ ਅੰ-14 (ਲੜਕੀਆਂ) ਵਿੱਚ ਪਿੰਡ ਫਤਿਹਗੜ੍ਹ ਫਾਦਸੋਂ ਦੀ ਟੀਮ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਝਨੇੜੀ ਦੀ ਟੀਮ ਨੇ ਦੂਸਰਾ ਅਤੇ ਸ.ਸ.ਸ. ਸਕੂਲ ਬੱਖੋਪੀਰ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਏਜ਼ ਗਰੁੱਪ ਅੰ-17 (ਲੜਕੀਆਂ) ਦੇ ਮੁਕਾਬਲੇ ਦੌਰਾਨ ਪਿੰਡ ਪੰਨਵਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਾਮਪੁਰਾ ਦੀ ਟੀਮ ਨੇ ਦੂਸਰਾ ਅਤੇ ਸ.ਸ.ਸ.ਸਕੂਲ ਬੱਖੋਪੀਰ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਏਜ਼ ਗਰੁੱਪ ਅੰ-21 (ਲੜਕੀਆਂ) ਦੇ ਮੁਕਾਬਲੇ ਦੌਰਾਨ ਸਰਕਾਰੀ ਸਕੂਲ ਸਕਰੌਦੀ ਦੀ ਟੀਮ ਨੇ ਪਹਿਲਾ, ਪਿੰਡ ਪੰਨਵਾ ਦੀ ਟੀਮ ਨੇ ਦੂਸਰਾ, ਪਿੰਡ ਫਤਿਹਗੜ੍ਹ ਭਾਦਸੋਂ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ।

Advertisement
Advertisement
Advertisement
Advertisement
Scroll to Top