Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:02 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਦੁੱਖ ਦਾ ਪ੍ਰਗਟਾਵਾ
-ਕਿਹਾ, ਸਵਰਗੀ ਸੁਰਜੀਤ ਸਿੰਘ ਕੋਹਲੀ ਆਪਣੀ ਨਿਮਰਤਾ, ਸਾਦਗੀ ਤੇ ਸਿਆਸੀ ਸੂਝ-ਬੂਝ ਸਦਕਾ ਸਿਆਸਤ ਵਿੱਚ ਨਵੇਂ ਆਉਣ ਵਾਲੇ ਆਗੂਆਂ ਲਈ ਇੱਕ ਚਾਨਣ ਮੁਨਾਰਾ
ਪਟਿਆਲਾ: ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ ਦੇ ਅਕਾਲ ਚਲਾਣੇ ਨੂੰ ਕੋਹਲੀ ਪਰਿਵਾਰ ਦੇ ਨਾਲ-ਨਾਲ ਪਟਿਆਲਾ ਸ਼ਹਿਰ ਤੇ ਪੰਜਾਬ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਕੋਹਲੀ ਪਰਿਵਾਰ ਨਾਲ ਲਗਾਤਾਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਅਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ ਮਿਲਕੇ ਆਪਣੀ ਹਮਦਰਦੀ ਦਾ ਇਜ਼ਹਾਰ ਕੀਤਾ । ਅਕਾਲੀ ਆਗੂ ਭੂੰਦੜ ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੇ ਸਵਰਗੀ ਸੁਰਜੀਤ ਸਿੰਘ ਕੋਹਲੀ ਨਾਲ ਬਿਤਾਏ ਆਪਣੇ ਪੁਰਾਣੇ ਵਕਤ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਵਰਗੀ ਕੋਹਲੀ ਨੇ ਆਪਣੇ ਪਿਤਾ ਸਾਬਕਾ ਮੰਤਰੀ ਸਰਦਾਰਾ ਸਿੰਘ ਕੋਹਲੀ ਦੀਆਂ ਪੈੜਾਂ ਉਪਰ ਚੱਲਦੇ ਹੋਏ ਪੰਜਾਬ ਦੀ ਸਿਆਸਤ ਵਿੱਚ ਆਪਣਾ ਇੱਕ ਵੱਖਰਾ ਰੁਤਬਾ ਕਾਇਮ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਆਪਣੀ ਸਾਦਗੀ, ਨਿਮਰਤਾ ਤੇ ਸਿਆਸੀ ਸੂਝ-ਬੂਝ ਸਦਕਾ ਸਿਆਸਤ ਵਿੱਚ ਨਵੇਂ ਆਉਣ ਵਾਲੇ ਆਗੂਆਂ ਲਈ ਇੱਕ ਚਾਨਣ ਮੁਨਾਰਾ ਬਣੇ ਰਹਿਣਗੇ । ਇਸ ਮੌਕੇ ਗੁਰਜੀਤ ਸਿੰਘ ਸਾਹਨੀ, ਪਟਿਆਲਾ ਦੇ ਜ਼ਿਲ੍ਹਾ ਅਟਾਰਨੀ ਅਨਮੋਲਜੀਤ ਸਿੰਘ, ਅੰਮ੍ਰਿਤਪਾਲ ਸਿੰਘ ਪਾਲੀ, ਅਜੀਤ ਸਿੰਘ ਬਾਬੂ, ਡਾ. ਪ੍ਰਭਲੀਨ ਸਿੰਘ, ਰਾਜੂ ਸਾਹਨੀ, ਤਰਨਜੀਤ ਸਿੰਘ ਕੋਹਲੀ, ਰਵਿੰਦਰ ਪਾਲ ਬੰਟੂ, ਮਨਜੀਤ ਸਿੰਘ ਪਟਵਾਰੀ, ਹਰਪਾਲ ਸਿੰਘ ਬਿੱਟੂ, ਰਣਜੀਤ ਸਿੰਘ, ਤਰਲੋਕ ਸਿੰਘ ਤੋਰਾ, ਜਗਤਾਰ ਸਿੰਘ ਤਾਰੀ, ਹਨੀ ਲੂਥਰਾ, ਯੁਗੇਸ਼ ਟੰਡਨ, ਐਸ ਪੀ ਸਿੰਘ, ਜੋਨੀ ਕੋਹਲੀ, ਕੰਵਲਜੀਤ ਸਿੰਘ ਗੋਨਾ, ‌ਕ੍ਰਿਸ਼ਨ ਚੰਦ ਬੁੱਧੂ, ਦਵਿੰਦਰ ਸਿੰਘ ਮਿੱਕੀ, ਭਵਨਪ੍ਰੀਤ ਸਿੰਘ ਗੋਲੂ, ਜਸਦੇਵ ਸਿੰਘ ਜੱਸਾ ਬਹਿਲ, ਪ੍ਰਭਜੋਤ ਸਿੰਘ ਜੋਤੀ, ਅਮਿਤ ਮਿੱਤਲ ਪੀਲੂ, ਮਨਜੀਤ ਸਿੰਘ, ਮਾਲਵਿੰਦਰ ਪਨੂੰ, ਵਰਿੰਦਰ ਮਿੱਤਲ, ਨਰੇਸ਼ ਰਿੱਪੀ ਤੇ ਅਜੀਤਪਾਲ ਸਾਹਨੀ ਸਮੇਤ ਹੋਰ ਹਾਜਰ ਵੀ ਸਨ।

Advertisement
Advertisement
Advertisement
Advertisement
Scroll to Top