Breaking News ਹਾਈਕੋਰਟ ਨੇ ਜੰਗਲਾਤ ਘੁਟਾਲੇ ਵਿਚ ਸਾਬਕਾ ਮੰਤਰੀ ਧਰਮਸੋਤ ਦੀ ਈ. ਡੀ. ਵੱਲੋਂ ਗ੍ਰਿਫਤਾਰੀ ਨੂੰ ਠਹਿਰਾਇਆ ਜਾਇਜ਼ਹੈਕਰਜ਼ ਨੇ ਕੀਤਾ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਨੂੰ ਹੈਕਪੰਜਾਬ ਨੇ ਰਵਾਇਤੀ ਖਣਨ ਸਰੋਤਾਂ ਤੋਂ ਹਟ ਕੇ ਬਹੁਮੁੱਲੇ ਖਣਿਜਾਂ ਦੀ ਖੋਜ ਸਬੰਧੀ ਯਤਨ ਤੇਜ਼ ਕਰਨ ਦਾ ਟੀਚਾ ਮਿੱਥਿਆਸੁਪਰੀਮ ਕੋਰਟ ਨੇ ਲਗਾਈ ਪੰਜਾਬ ਸਰਕਾਰ ਨੂੰ ਜਾਰੀ ਐੱਨਜੀਟੀ ਦੇ ਹੁਕਮਾਂ ’ਤੇ ਰੋਕਲੁਧਿਆਣਾ ਵਿੱਚ ਬੁੱਢਾ ਨਾਲੇ ਦੀ ਸਫ਼ਾਈ ਤਿੰਨ ਪੜਾਵੀ ਰਣਨੀਤੀ ਬਣਾ ਕੇ ਕੀਤੀ ਜਾਵੇਗੀ ਸ਼ੁਰੂ : ਮੁੱਖ ਮੰਤਰੀ ਮਾਨਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨ ਗਵਾਉਣ ਵਾਲੇ ਕਿਸਾਨਾਂ ਦੇ 30 ਵਾਰਸਾਂ ਨੂੰ ਦਿੱਤੀਆਂ ਨੌਕਰੀਆਂਮਮਤਾ ਬੈਨਰਜੀ ਨਾਲ ਗੱਲਬਾਤ ਤੋਂ ਬਾਅਦ ਡਾਕਟਰ ਕੰਮ ‘ਤੇ ਵਾਪਸ ਪਰਤਣ ਲਈ ਤਿਆਰ ਤੇ ਸੰਘਰਸ਼ ਰੱਖਣਗੇ ਜਾਰੀਝਾਰਖੰਡ ਵਿਚ ਸਕੂਲ ਤੋਂ ਆ ਰਹੀ ਨਾਬਾਲਗ ਨਾਲ ਸਮੂਹਿਕ ਜਬਰ ਜਨਾਹਭਰਾ ਨੇ ਕੀਤਾ ਆਪਣੇ ਹੀ ਭਰਾ `ਤੇ ਲੱਕੜ ਦੇ ਹਥੌੜੇ ਨਾਲ ਹਮਲਾ ਕਰਕੇ ਕਤਲ

ਅੱਜ ਦਾ ਹੁਕਮਨਾਮਾ

ਦੁਆਰਾ: Punjab Bani ਪ੍ਰਕਾਸ਼ਿਤ :Monday, 02 September, 2024, 08:21 AM

ਅੱਜ ਦਾ ਹੁਕਮਨਾਮਾ

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਅਰਥ:- ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।1। ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।1। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।2। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।3। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।4।2। 28।



Scroll to Top