Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:23 pm

+91 90915 01313 , +91 90916 01313

punjabbanni@gmail.com
punjabbani@yahoo.com

ਐਨ. ਆਈ. ਏ. ਦੀਆਂ ਛਾਪੇਮਾਰੀਆਂ ਵਿਰੁੱਧ ਚੰਡੀਗੜ੍ਹ ਵਿੱਚ ਰੋਸ ਵਿਖਾਵਾ

ਐਨ. ਆਈ. ਏ. ਦੀਆਂ ਛਾਪੇਮਾਰੀਆਂ ਵਿਰੁੱਧ ਚੰਡੀਗੜ੍ਹ ਵਿੱਚ ਰੋਸ ਵਿਖਾਵਾ

ਐਨ. ਆਈ. ਏ. ਦੀਆਂ ਛਾਪੇਮਾਰੀਆਂ ਵਿਰੁੱਧ ਚੰਡੀਗੜ੍ਹ ਵਿੱਚ ਰੋਸ ਵਿਖਾਵਾ
ਚੰਡੀਗੜ੍ਹ : ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਚੰਡੀਗੜ੍ਹ-ਮੋਹਾਲੀ ਇਕਾਈ ਨੇ ਸੈਕਟਰ 17 ਵਿੱਚ ਰੋਸ ਮੁਜਾਹਰਾ ਕਰਕੇ ਐਨ ਆਈ ਏ ਵੱਲੋਂ ਬੀਤੇ ਦਿਨ ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ ਵਿੱਚ ਜਮਹੂਰੀ ਕਾਰਕੁਨਾਂ, ਵਕੀਲਾਂ ਅਤੇ ਕਿਸਾਨ ਕਾਰਕੁਨਾਂ ਦੇ ਠਿਕਾਣਿਆਂ ਉੱਪਰ ਕੀਤੀ ਛਾਪੇਮਾਰੀ ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ, ਜਿਸ ਵਿਚ ਸ਼ਹਿਰ ਦੀਆਂ ਵਿਦਿਆਰਥੀ, ਨੌਜਵਾਨ, ਕਿਸਾਨ, ਜਮਹੂਰੀ ਜਥੇਬੰਦੀਆਂ ਦੇ ਆਗੂਆਂ ਸਮੇਤ ਆਮ ਨਾਗਰਿਕਾਂ, ਮੁਲਾਜ਼ਮਾਂ ਅਤੇ ਬੁੱਧੀਜੀਵੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਸਭਾ ਦੇ ਆਗੂਆਂ ਨੇ ਆਖਿਆ ਕਿ ਐਨ.ਆਈ.ਏ ਕੇਂਦਰ ਸਰਕਾਰ ਦੇ ਇਸ਼ਾਰਿਆਂ `ਤੇ ਕੰਮ ਕਰਨ ਵਾਲੀ ਇੱਕ ਕੱਠਪੁਤਲੀ ਏਜੰਸੀ ਹੈ। ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਦੇ ਸਮੇਂ ਤੋਂ ਲੈਕੇ ਭਾਜਪਾ ਸਰਕਾਰ ਤੱਕ ਐਨ.ਆਈ.ਏ ਨੂੰ ਲਗਾਤਾਰ ਅੰਨ੍ਹੀਆਂ ਤਾਕਤਾਂ ਦੇਕੇ ਬੇਲਗਾਮ ਬਣਾਇਆ ਗਿਆ ਹੈ। ਇਸ ਕੋਲ ਕਿਸੇ ਸੂਬਾ ਸਰਕਾਰ ਜਾਂ ਪੁਲਸ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਭਰ ਵਿੱਚ ਕਾਰਵਾਈਆਂ ਕਰਨ ਦੇ ਅਧਿਕਾਰ ਦਿੱਤੇ ਗਏ ਹਨ। ਇਸਦੀ ਵਰਤੋਂ ਵੀ ਲਗਾਤਾਰ ਯੂਏਪੀਏ ਵਰਗੇ ਝੂਠੇ ਪਰਚੇ ਪਾਕੇ ਬਿਨਾਂ ਕਿਸੇ ਅਪੀਲ, ਦਲੀਲ ਤੇ ਵਕੀਲ ਤੋਂ ਸਾਲਾਂ ਬੱਧੀ ਲੋਕ ਪੱਖੀ ਬੁੱਧੀਜੀਵੀਆਂ ਅਤੇ ਸਮਾਜਕ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਲਈ ਵਰਤਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਮੋਹਾਲੀ ਵਿਖੇ ਐਡਵੋਕੇਟ ਮਨਦੀਪ, ਐਡਵੋਕੇਟ ਅਜੇ ਕੁਮਾਰ ਅਤੇ ਰਾਮਪੁਰਾ ਵਿਖੇ ਬੀਕੇਯੂ (ਕ੍ਰਾਂਤੀਕਾਰੀ) ਦੀ ਜਨਰਲ ਸਕੱਤਰ ਸੁਖਵਿੰਦਰ ਕੌਰ ਉੱਪਰ ਛਾਪੇਮਾਰੀ ਵੀ ਇਸੇ ਤਰਾਂ ਯੂਪੀ ਵਿੱਚ ਇੱਕ ਸਾਲ ਪੁਰਾਣੀ ਅਤੇ ਸਾਜਿਸ਼ੀ ਐਫ.ਆਈ.ਆਰ ਵਿੱਚ ਇਹਨਾਂ ਕਾਰਕੁਨਾਂ ਨੂੰ ਅੱਤਵਾਦੀ ਕਾਰਵਾਈਆਂ ਵਿੱਚ ਨਾਮਜ਼ਦ ਕਰਨ ਲਈ ਕੀਤਾ ਗਿਆ ਹੈ। ਐਡਵੋਕੇਟ ਅਜੇ ਕੁਮਾਰ ਨੂੰ ਗ੍ਰਿਫਤਾਰ ਕਰਕੇ ਯੂਪੀ ਲਜਾਇਆ ਗਿਆ ਹੈ।

Advertisement
Advertisement
Advertisement
Advertisement
Scroll to Top