Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 9:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

ਪੰਜਾਬ ਸਰਕਾਰ ਆਪਣੇ ਸੇਵਾਮੁਕਤ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਚੀਮਾ

ਪੈਨਸ਼ਨਰਜ਼ ਜਾਇੰਟ ਫਰੰਟ ਨਾਲ ਕੀਤੀ ਮੀਟਿੰਗ, ਜਾਇਜ਼ ਮੰਗਾਂ ‘ਤੇ ਜਲਦ ਫੈਸਲਾ ਲੈਣ ਦਾ ਦਿੱਤਾ ਭਰੋਸਾ

ਚੰਡੀਗੜ੍ਹ, 10 ਅਪ੍ਰੈਲ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਸੇਵਾਮੁਕਤ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ-ਮੁਕਤ ਮੁਲਾਜਮਾਂ ਦੇ ਸਾਂਝੇ ਮੋਰਚੇ ਵੱਲੋਂ ਉਠਾਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੈਨਸ਼ਨਰਜ਼ ਜਾਇੰਟ ਫਰੰਟ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਵਿੱਤ ਨਾਲ ਸਬੰਧਤ ਮੰਗਾਂ ਸਬੰਧੀ ਵਿੱਤੀ ਪ੍ਰਬੰਧਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਤ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਤਜਵੀਜ ਦਾ ਖਰੜਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਜਲਦੀ ਤੋਂ ਜਲਦੀ ਫੈਸਲਾ ਲਿਆ ਜਾ ਸਕੇ।

ਸੇਵਾ-ਮੁਕਤ ਮੁਲਾਜ਼ਮਾਂ ਲਈ ਨਕਦੀ ਰਹਿਤ ਮੈਡੀਕਲ ਸਹੂਲਤ ਸਬੰਧੀ ਮੋਰਚੇ ਦੀ ਮੰਗ ‘ਤੇ ਚਰਚਾ ਕਰਦਿਆਂ ਵਿੱਤ ਮੰਤਰੀ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਉਹ ਹੋਰ ਰਾਜਾਂ ਵਿੱਚ ਮੁਹੱਈਆ ਕਰਵਾਈ ਜਾ ਰਹੀ ਅਜਿਹੀ ਕਿਸੇ ਵੀ ਸਹੂਲਤ ਦਾ ਅਧਿਐਨ ਕਰਕੇ ਪ੍ਰਸਤਾਵ ਤਿਆਰ ਕਰਨ। ਉਨ੍ਹਾਂ ਮੈਡੀਕਲ ਬਿੱਲਾਂ ਦੇ ਨਿਪਟਾਰੇ ਵਿੱਚ ਪਾਰਦਰਸ਼ਤਾ ਲਿਆਉਣ ਲਈ ਆਨਲਾਈਨ ਪੋਰਟਲ ਨੂੰ ਚਾਲੂ ਕਰਨ ਦੇ ਨਾਲ-ਨਾਲ ਸੇਵਾ-ਮੁਕਤ ਮੁਲਾਜ਼ਮਾਂ ਦੇ ਮੈਡੀਕਲ ਬਿੱਲਾਂ ਦਾ 3 ਮਹੀਨਿਆਂ ਵਿੱਚ ਨਿਪਟਾਰਾ ਕਰਨ ਲਈ ਬਣਾਏ ਗਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।

ਵਿੱਤ ਮੰਤਰੀ ਨੇ ਮਹਾਂਲੇਖਾਕਾਰ ਪੰਜਾਬ ਦੇ ਦਫ਼ਤਰ ਨਾਲ ਸਬੰਧਤ ਸੇਵਾ-ਮੁਕਤ ਮੁਲਾਜਮਾਂ ਦੇ ਮਸਲਿਆਂ ਦੇ ਹੱਲ ਲਈ ਇਸ ਦਫ਼ਤਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਇਸ ਮੀਟਿੰਗ ਵਿੱਚ ਫਰੰਟ ਤੋਂ ਦੋ ਆਗੂਆਂ ਨੂੰ ਸ਼ਾਮਿਲ ਕਰਨ ਲਈ ਵੀ ਕਿਹਾ ਤਾਂ ਜੋ ਜਿੱਥੇ ਵੀ ਲੋੜ ਹੋਵੇ ਉਹ ਆਪਣੀ ਗੱਲ ਰੱਖ ਸਕਣ।

Advertisement
Advertisement
Advertisement
Advertisement
Scroll to Top