Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਐਡਵੋਕੇਟ ਧਾਮੀ ਨੇ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ

ਐਡਵੋਕੇਟ ਧਾਮੀ ਨੇ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ

ਐਡਵੋਕੇਟ ਧਾਮੀ ਨੇ ਸ਼ਾਰਟ ਸਰਕਟ ਹੋਣ ਨਾਲ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਜ਼ਿਲ੍ਹਾ ਕਪੂਰਥਲਾ ਅੰਦਰ ਸ਼ੇਖੂਪੁਰ ਦੇ ਗੁਰਦੁਆਰਾ ਸਿੰਘ ਸਭਾ ’ਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਸੇਵਾਦਾਰਾਂ ਦੀ ਮੌਜੂਦਗੀ ਤੋਂ ਬਗੈਰ ਬਿਜਲੀ ਉਪਕਰਨਾਂ ਨੂੰ ਚਾਲੂ ਰੱਖਣਾ ਪ੍ਰਬੰਧਕਾਂ ਦੀ ਵੱਡੀ ਅਣਗਹਿਲੀ ਹੈ। ਉਨ੍ਹਾਂ ਕਿਹਾ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਗੁਰੂ ਸਾਹਿਬ ਜੀ ਦੇ ਸੁਖਆਸਣ ਵਿਚ ਲਗਾਏ ਹੋਏ ਏਸੀ ਅਤੇ ਪੱਖੇ ਲਗਾਤਾਰ ਚੱਲਦੇ ਰਹਿੰਦੇ ਹਨ, ਜੋ ਅਜਿਹੀਆਂ ਘਟਨਾਵਾਂ ਦਾ ਕਾਰਨ ਬਣਦੇ ਹਨ।ਐਡਵੋਕੇਟ ਧਾਮੀ ਨੇ ਗੁਰਦੁਆਰਾ ਕਮੇਟੀਆਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਸੇਵਾਦਾਰਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਬਿਜਲੀ ਉਪਕਰਨਾਂ ਦੀ ਵਰਤੋਂ ਸੰਗਤ ਦੀ ਹਾਜ਼ਰੀ ਵਿਚ ਲੋੜ ਅਨੁਸਾਰ ਹੀ ਕੀਤੀ ਜਾਵੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਪ੍ਰਬੰਧਕਾਂ ਦਾ ਸਹਿਯੋਗ ਕਰਨ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

Advertisement
Advertisement
Advertisement
Advertisement
Scroll to Top