Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 9:54 am

+91 90915 01313 , +91 90916 01313

punjabbanni@gmail.com
punjabbani@yahoo.com

ਗੋਲਗੱਪੇ ਵੇਚਣ ਵਾਲੇ ਤਿੰਨ ਬੱਚਿਆਂ ਦੇ ਪਿਓ ਦੇ ਸਿਰ ਤੇ ਪ੍ਰਵਾਸੀ ਦਾ ਕਤਲ

ਗੋਲਗੱਪੇ ਵੇਚਣ ਵਾਲੇ ਤਿੰਨ ਬੱਚਿਆਂ ਦੇ ਪਿਓ ਦੇ ਸਿਰ ਤੇ ਪ੍ਰਵਾਸੀ ਦਾ ਕਤਲ

ਗੋਲਗੱਪੇ ਵੇਚਣ ਵਾਲੇ ਤਿੰਨ ਬੱਚਿਆਂ ਦੇ ਪਿਓ ਦੇ ਸਿਰ ਤੇ ਪ੍ਰਵਾਸੀ ਦਾ ਕਤਲ
ਸਿਰ ਤੇ ਮਾਰੀ ਗਈ ਤੇਜਧਾਰ ਹਥਿਆਰ ਨਾਲ ਸੱਟ,ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਗੁਰਦਾਸਪੁਰ : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਕਸਬਾ ਭੈਣੀ ਮੀਆਂ ਖਾਂ ਵਿੱਚ ਦੇਰ ਰਾਤ ਗੋਲਗੱਪੇ ਦੀ ਰੇਹੜੀ ਲਗਾ ਕੇ ਘਰ ਵਾਪਿਸ ਆ ਰਹੇ ਇਕ ਪ੍ਰਵਾਸੀ ਦਾ ਕਤਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਧਰਮਿੰਦਰ ਨਾਮ ਦਾ ਇਹ ਗੋਲਗੱਪੇ ਵੇਚਣ ਵਾਲਾ ਦੇਰ ਰਾਤ ਗੋਲ ਗੱਪੇ ਵੇਚ ਕੇ ਰੇਹੜੀ ਨਾਲ ਲੈ ਕੇ ਵਾਪਸ ਘਰ ਨੂੰ ਵਾਪਸ ਆ ਰਿਹਾ ਸੀ ਕਿ ਰਸਤੇ ਵਿੱਚ ਉਸ ਦਾ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਨੀਅਤ ਨਾਲ਼ ਅੰਜ ਪਛਾਤੇ ਵਿਅਕਤੀਆਂ ਵੱਲੋਂ ਤੇਜ਼ਦਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹਾਲਾਂਕਿ ਪੁਲਿਸ ਅਜੇ ਇਸ ਨੂੰ ਅੰਨਾ ਕਤਲ ਮੰਨ ਰਹੀ ਹੈ ਪਰ ਘਟਨਾ ਤੋਂ ਬਾਅਦ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ ।
ਜਾਣਕਾਰੀ ਦਿੰਦਿਆਂ ਮ੍ਰਿਤਕ ਧਰਮਿੰਦਰ ਦੀ ਪਤਨੀ ਅੰਜਲੀ ਅਤੇ ਉਸਦੇ ਜੀਜੇ ਉਦੇਵੀਰ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਸੂਚਨਾ ਮਿਲੇਗੀ ਧਰਮਿੰਦਰ ਦੀ ਕਿਸੇ ਨਾਲ ਲੜਾਈ ਹੋ ਗਈ ਹੈ ਜਦੋਂ ਮੌਕੇ ਤੇ ਗਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਹਨਾਂ ਦੱਸਿਆ ਕਿ ਉਹ ਇੱਕ ਸਾਲ ਤੋਂ ਭੈਣੀ ਮੀਆਂ ਖਾਂ ਵਿਖੇ ਰਹਿ ਰਹੇ ਹਨ ਅਤੇ ਗੋਲਗੱਪੇ ਵੇਚਣ ਦਾ ਕੰਮ ਕਰਦੇ ਹਨ। ਧਰਮਿੰਦਰ ਮ੍ਰਿਤਕ ਮੱਧ ਪ੍ਰਦੇਸ਼ ਦੇ ਜਿਲਾ ਭਿੰਡ ਤੇ ਕਿਸੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਸਦੀ ਉਮਰ 32 ਸਾਲ ਦੱਸੀ ਜਾ ਰਹੀ ਹੈ।ਉਸਦੇ ਤਿੰਨ ਬੱਚੇ ਹਨ ਜਿਹਨਾਂ ਵਿੱਚੋਂ ਸਭ ਤੋਂ ਵੱਡਾ ਬੇਟਾ ਚਾਰ ਸਾਲ ਦਾ ਤੇ ਸਭ ਤੋਂ ਛੋਟੀ ਲੜਕੀ ਇੱਕ ਸਾਲ ਦੀ ਹੈ। ਓਨਾ ਇਨਸਾਫ ਦੀ ਮੰਗ ਕੀਤੀ ਹੈ । ਦੂਜੇ ਪਾਸੇ ਖਾਣਾ ਭੈਣੀ ਮੀਆਂ ਖਾਨ ਦੇ ਐਸਐਚ ਓ ਸੁਰਿੰਦਰ ਪਾਲ ਨੇ ਦੱਸਿਆ ਕਿ ਮ੍ਰਿਤਕ ਧਰਮਿੰਦਰ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਸ ਦੇ ਸਿਰ ਤੇ ਗਹਿਰੀ ਸੱਟ ਦਾ ਇੱਕ ਨਿਸ਼ਾਨ ਹੈ ਪਰ ਫਿਲਹਾਲ ਇਹ ਸਾਫ ਨਹੀਂ ਹੈ ਕਿ ਉਸ ਦਾ ਕਤਲ ਦੀ ਨੀਅਤ ਨਾਲ ਹੀ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top