Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:25 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ
– ਮਾਲ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ
ਚੰਡੀਗੜ੍ਹ, 31 ਅਗਸਤ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮੈਗਸੀਪਾ ਵਿਖੇ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਵਿਹਾਰ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਵਿਸ਼ਿਆਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ ਸੀ। ਇਸ ਸੈਮੀਨਾਰ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ 650 ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ। ਸੈਮੀਨਾਰ ਵਿੱਚ ਸ਼ਾਮਲ ਹੋਏ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੇ ਨਿੱਜੀ ਤਜ਼ਰਬੇ ਅਤੇ ਦਫਤਰੀ ਨਿਯਮਾਂ/ਹਦਾਇਤਾਂ ਦੇ ਆਧਾਰ ‘ਤੇ ਹੋਰ ਕਰਮਚਾਰੀਆਂ ਨੂੰ ਗਾਈਡ ਕੀਤਾ ਗਿਆ। ਇਸ ਮੌਕੇ ਮਾਲ ਮੰਤਰੀ ਅਤੇ ਵਿੱਤੀ ਕਮਿਸ਼ਨਰ ਮਾਲ ਵੱਲੋਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕੁਝ ਦਾ ਮੌਕੇ ਉੱਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਸਮੱਸਿਆਵਾਂ ਦਾ ਹੱਲ ਜਲਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਸੈਮੀਨਾਰ ਦੌਰਾਨ ਕਰਮਚਾਰੀਆਂ ਨੂੰ ਸਦਾ ਸਕਾਰਾਤਮਕ ਰਹਿਕੇ ਆਪਣੀ ਸਖਸ਼ੀਅਤ ਵਿੱਚ ਨਿਖਾਰ ਲਿਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

Advertisement
Advertisement
Advertisement
Advertisement
Scroll to Top