Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 10:04 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਕੇਂਦਰ ਤੋਂ ਜਾਣਕਾਰੀ ਮੰਗਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨ ਹਫ਼ਤਿਆਂ ’ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ

ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਕੇਂਦਰ ਤੋਂ ਜਾਣਕਾਰੀ ਮੰਗਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨ ਹਫ਼ਤਿਆਂ ’ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ

ਪ੍ਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਕੇਂਦਰ ਤੋਂ ਜਾਣਕਾਰੀ ਮੰਗਦਿਆਂ ਸੁਪਰੀਮ ਕੋਰਟ ਨੇ ਕੇਂਦਰ ਨੂੰ ਤਿੰਨ ਹਫ਼ਤਿਆਂ ’ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਦੀ ਭਲਾਈ ਸਬੰਧੀ ਆਪਣੇ 2021 ਦੇ ਫ਼ੈਸਲੇ ਅਤੇ ਉਨ੍ਹਾਂ ਦੇ ਰਾਸ਼ਨ ਕਾਰਡ ਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹਲਫ਼ਨਾਮਾ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਲਫ਼ਨਾਮਾ ਤਿੰਨ ਹਫ਼ਤਿਆਂ ਅੰਦਰ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ। ਕੇਸ ਬੰਦ ਕਰਨ ਨੂੰ ਲੈ ਕੇ ਵਕੀਲ ਪ੍ਰਸ਼ਾਂਤ ਭੂਸ਼ਣ ਅਤੇ ਜਸਟਿਸ ਸੰਜੇ ਕੈਰਲ ਵਿਚਕਾਰ ਤਿੱਖੀ ਬਹਿਸ ਵੀ ਹੋਈ। ਸਿਖਰਲੀ ਅਦਾਲਤ ਨੇ 29 ਜੂਨ, 2011 ਨੂੰ ਆਪਣੇ ਫ਼ੈਸਲੇ ਅਤੇ ਉਸ ਤੋਂ ਬਾਅਦ ਦੇ ਹੁਕਮਾਂ ’ਚ ਅਧਿਕਾਰੀਆਂ ਲਈ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ, ਜਿਨ੍ਹਾਂ ’ਚ ਉਨ੍ਹਾਂ ਤੋਂ ‘ਈ-ਸ਼੍ਰਮ’ ਪੋਰਟਲ ’ਤੇ ਰਜਿਸਟਰੇਸ਼ਨ ਅਤੇ ਕੋਵਿਡ-19 ਮਹਾਮਾਰੀ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨ ਵਾਲੇ ਸਾਰੇ ਪਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਕਾਰਡ ਦੇਣ ਸਮੇਤ ਭਲਾਈ ਦੇ ਹੋਰ ਕਦਮ ਚੁੱਕਣ ਨੂੰ ਕਿਹਾ ਗਿਆ ਸੀ। ਜਸਟਿਸ ਸੀਟੀ ਰਵੀ ਕੁਮਾਰ ਅਤੇ ਜਸਟਿਸ ਸੰਜੇ ਕੈਰਲ ’ਤੇ ਆਧਾਰਿਤ ਬੈਂਚ ਨੇ ਕਿਹਾ, ‘ਕੇਂਦਰ ਸਰਕਾਰ ਨੂੰ 29 ਜੂਨ, 2021 ਦੇ ਫ਼ੈਸਲੇ ਅਤੇ ਉਸ ਤੋਂ ਬਾਅਦ ਦੇ ਹੋਰ ਹੁਕਮਾਂ ਦੀ ਪਾਲਣਾ ਤਹਿਤ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਇਕ ਵਿਸਥਾਰਤ ਹਲਫ਼ਨਾਮਾ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।’’ ਸਿਖਰਲੀ ਅਦਾਲਤ ਨੇ ਖੁਦ ਹੀ ਨੋਟਿਸ ਲਏ ਮਾਮਲੇ ਨੂੰ ਤਿੰਨ ਹਫ਼ਤਿਆਂ ਬਾਅਦ ਸੂਚੀਬੱਧ ਕਰਨ ਦਾ ਹੁਕਮ ਦਿੱਤਾ। ਵਕੀਲ ਪ੍ਰਸ਼ਾਂਤ ਭੂਸ਼ਣ ਅਤੇ ਜਸਟਿਸ ਕੈਰਲ ਵਿਚਕਾਰ ਉਸ ਸਮੇਂ ਤਿੱਖੀ ਬਹਿਸ ਹੋਈ ਜਦੋਂ ਇਹ ਸੁਝਾਅ ਦਿੱਤਾ ਗਿਆ ਕਿ ਮਹਾਮਾਰੀ ਖ਼ਤਮ ਹੋ ਗਈ ਹੈ, ਇਸ ਲਈ ਅਰਜ਼ੀ ’ਤੇ ਸੁਣਵਾਈ ਬੰਦ ਕੀਤੀ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top