Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਜਾਇਜ਼ ਉਸਾਰੀ ਦੇ ਦੋਸ਼ ਹੇਠ ਜਲੰਧਰ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੁੱਗਲ ਬੇਕਰੀ ਕੀਤੀ ਸੀਲ

ਨਾਜਾਇਜ਼ ਉਸਾਰੀ ਦੇ ਦੋਸ਼ ਹੇਠ ਜਲੰਧਰ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੁੱਗਲ ਬੇਕਰੀ ਕੀਤੀ ਸੀਲ

ਨਾਜਾਇਜ਼ ਉਸਾਰੀ ਦੇ ਦੋਸ਼ ਹੇਠ ਜਲੰਧਰ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੁੱਗਲ ਬੇਕਰੀ ਕੀਤੀ ਸੀਲ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਚ ਨਜਾਇਜ਼ ਉਸਾਰੀ ਦੇ ਦੋਸ਼ ਹੇਠ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਨੇ ਕਿਸ਼ਨਪੁਰਾ ਚੌਕ ਸਥਿਤ ਦੁੱਗਲ ਬੇਕਰੀ ਨੂੰ ਸੀਲ ਕਰ ਦਿੱਤਾ ਹੈ ਕਿਉਂਕਿ ਇਸ ਸਬੰਧੀ ਸਟੇਟ ਵਿਜੀਲੈਂਸ ਨੂੰ ਸਿ਼ਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਡੀਜੀਪੀ ਦਫ਼ਤਰ ਨੇ ਰਿਪੋਰਟ ਲੋਕਲ ਬਾਡੀ ਵਿਭਾਗ ਨੂੰ ਭੇਜ ਦਿੱਤੀ। ਨਿਗਮ ਦੇ ਏਟੀਪੀ ਸੁਖਦੇਵ ਵਸ਼ਿਸ਼ਟ ਨੇ ਦੱਸਿਆ ਕਿ ਜਦੋਂ ਬੇਕਰੀ ਮਾਲਕ ਨੇ ਕਈ ਵਾਰ ਨੋਟਿਸ ਦੇਣ ਤੋਂ ਬਾਅਦ ਵੀ ਕੋਈ ਜਵਾਬ ਨਹੀਂ ਦਿੱਤਾ ਤਾਂ ਦੇਰ ਰਾਤ ਤੱਕ ਇਸ ਨੂੰ ਸੀਲ ਕਰ ਦਿੱਤਾ ਗਿਆ। ਬਿਲਡਿੰਗ ਮਾਲਕ ਤੋਂ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਗਿਆ ਹੈ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਦੁੱਗਲ ਬੇਕਰੀ ਸਬੰਧੀ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਇਮਾਰਤ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਡੀਜੀਪੀ ਦਫ਼ਤਰ ਨੇ ਆਪਣੀ ਰਿਪੋਰਟ ਲੋਕਲ ਬਾਡੀ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤੀ ਹੈ।ਪ੍ਰਮੁੱਖ ਸਕੱਤਰ ਨੇ ਉਕਤ ਰਿਪੋਰਟ ਵਿਭਾਗ ਦੇ ਮੁੱਖ ਵਿਜੀਲੈਂਸ ਅਫਸਰ ਨੂੰ ਭੇਜ ਦਿੱਤੀ ਹੈ। ਇਸ ਦੀ ਜਾਂਚ ਕਰਵਾਉਣ ਤੋਂ ਬਾਅਦ ਲੋਕਲ ਬਾਡੀ ਵਿਭਾਗ ਨੇ ਕਾਰਵਾਈ ਲਈ ਨਗਰ ਨਿਗਮ ਨੂੰ ਲਿਖਿਆ। ਇਸ ਦੇ ਆਧਾਰ `ਤੇ ਏਟੀਪੀ ਸੁਖਦੇਵ ਵਸ਼ਿਸ਼ਟ ਨੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਤੋਂ ਹੁਕਮ ਲੈ ਕੇ ਐਤਵਾਰ ਰਾਤ ਦੁੱਗਲ ਬੇਕਰੀ ਨੂੰ ਸੀਲ ਕਰ ਦਿੱਤਾ। ਨਗਰ ਨਿਗਮ ਨੇ ਨਕੋਦਰ ਰੋਡ `ਤੇ ਲਵਲੀ ਸਵੀਟਸ ਦੇ ਸਾਹਮਣੇ ਸਥਿਤ ਫੈਂਸੀ ਬੇਕਰੀ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਫੈਂਸੀ ਬੇਕਰੀ ਵਿੱਚ ਨਵੀਂ ਉਸਾਰੀ ਬਾਰੇ ਤਿੰਨ ਦਿਨਾਂ ਵਿੱਚ ਜਵਾਬ ਮੰਗਿਆ ਗਿਆ ਹੈ।

Advertisement
Advertisement
Advertisement
Advertisement
Scroll to Top