Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:25 pm

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ 'ਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਇਕ ਦੀ ਮੌਤ, 35 ਜ਼ਖਮੀ

ਲੁਧਿਆਣਾ 'ਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਇਕ ਦੀ ਮੌਤ, 35 ਜ਼ਖਮੀ

ਲੁਧਿਆਣਾ ‘ਚ ਸਵਾਰੀਆਂ ਨਾਲ ਭਰੀ ਬੱਸ ਪਲਟਣ ਕਾਰਨ ਇਕ ਦੀ ਮੌਤ, 35 ਜ਼ਖਮੀ
ਲੁਧਿਆਣਾ: ਸੋਮਵਾਰ ਦੇਰ ਰਾਤ ਲੁਧਿਆਣਾ ਵਿੱਚ ਇੱਕ ਨਿੱਜੀ ਬੱਸ ਦੇ ਪਲਟਣ ਕਾਰਨ ਇੱਕ ਯਾਤਰੀ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲੀਸ ਨੇ ਹਾਦਸੇ ਸਬੰਧੀ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਹ ਬੱਸ ਹਾਦਸਾ ਲੁਧਿਆਣਾ ‘ਚ ਰਾਤ ਕਰੀਬ 1 ਵਜੇ ਵਾਪਰਿਆ ਹੈ। ਬੱਸ ਯਾਤਰੀਆਂ ਨੂੰ ਲੈ ਕੇ ਹਰਿਦੁਆਰ ਤੋਂ ਜੰਮੂ ਜਾ ਰਹੀ ਸੀ। ਇਸ ਦੌਰਾਨ ਜਦੋਂ ਇਹ ਬੱਸ ਜਲੰਧਰ ਬਾਈਪਾਸ ਨੇੜੇ ਪੁੱਜੀ ਤਾਂ ਹਾਦਸੇ ਦਾ ਸ਼ਿਕਾਰ ਹੋ ਕੇ ਸੜਕ ‘ਤੇ ਪਲਟ ਗਈ। ਇਸ ਦੌਰਾਨ ਕਈ ਸਵਾਰੀਆਂ ਬੱਸ ਵਿੱਚ ਸੌਂ ਰਹੀਆਂ ਸਨ। ਅਚਾਨਕ ਹੋਏ ਹਾਦਸੇ ਕਾਰਨ ਉਸ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ਬੱਸ ਪਲਟ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਤੋਂ ਬਾਅਦ ਰੌਲਾ ਪੈ ਗਿਆ। ਬੱਸ ਵਿੱਚ ਸਵਾਰੀਆਂ ਬੁਰੀ ਤਰ੍ਹਾਂ ਫਸ ਗਈਆਂ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਮਦਦ ਕੀਤੀ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ।

Advertisement
Advertisement
Advertisement
Advertisement
Scroll to Top