Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:25 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੀਤੀ ਹੱਤਿਆ ਤੇ ਇਕ ਦੀ ਹਾਲਤ ਨਾਜ਼ੁਕ

ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੀਤੀ ਹੱਤਿਆ ਤੇ ਇਕ ਦੀ ਹਾਲਤ ਨਾਜ਼ੁਕ

ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰਕੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੀਤੀ ਹੱਤਿਆ ਤੇ ਇਕ ਦੀ ਹਾਲਤ ਨਾਜ਼ੁਕ
ਫਿਰੋਜ਼ਪੁਰ : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਬਾਈਕ ਸਵਾਰ ਹਮਲਾਵਰਾਂ ਨੇ ਕਾਰ ਸਵਾਰ ਤਿੰਨ ਵਿਅਕਤੀਆਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ, ਜਦਕਿ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ ਪੁੱਤਰ ਅਕਾਸ਼ਦੀਪ ਸਿੰਘ, ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਦਾ ਨਾਮ ਅਨਮੋਲ ਸਿੰਘ ਹੈ। ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਮ੍ਰਿਤਕ ਲੜਕੀ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣਾ ਸੀ। ਉਕਤ ਪਰਿਵਾਰ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ। ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ ਪਿਓ-ਪੁੱਤ ਦੀ ਹਸਪਤਾਲ `ਚ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣ `ਤੇ ਵੱਡੀ ਗਿਣਤੀ `ਚ ਪੁਲਸ ਫੋਰਸ ਮੌਕੇ `ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top