Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿਖੇ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ
ਪਟਿਆਲਾ, 3 ਸਤੰਬਰ : ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵੱਲੋਂ 15 ਦਿਨਾਂ ਦਾ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਪ੍ਰੋਗਰਾਮ ਵਿਭਾਗ ਵਿਖੇ ਸ਼ੁਰੂ ਹੋਏ ਨਵੇਂ ਕੋਰਸ ਚਾਰ ਸਾਲਾ ਏਕੀਕ੍ਰਿਤ ਅਧਿਆਪਕ ਸਿੱਖਿਆ ਪ੍ਰੋਗਰਾਮ (ਆਈ. ਟੀ. ਈ. ਪੀ.) ਬੀ.ਏ. ਬੀ.ਐੱਡ. (ਸੈਕੰਡਰੀ ਸਟੇਜ) ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਨਵੇਂ ਬੈਚ ਲਈ ਹੈ। ਇੰਡਕਸ਼ਨ ਪ੍ਰੋਗਰਾਮ ਦੇ ਪਹਿਲੇ ਦਿਨ ਦੀ ਸ਼ੁਰੂਆਤ ਡਾ. ਗਗਨਦੀਪ ਥਾਪਾ ਵੱਲੋਂ ਦਿੱਤੇ ਗਏ ਰਸਮੀ ਸੁਆਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਸਫ਼ਰ ਲਈ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ । ਡਾ. ਰੇਖਾ ਨੇ ਅਗਲੇ ਦੋ ਹਫ਼ਤਿਆਂ ਲਈ ਵਿਉਂਤਬੱਧ ਕੀਤੇ ਗਏ ਵੱਖ-ਵੱਖ ਸੈਸ਼ਨਾਂ, ਵਰਕਸ਼ਾਪਾਂ ਅਤੇ ਯੂਨੀਵਰਸਿਟੀ ਕੈੰਪਸ ਵਿਚਲੀਆਂ ਵੱਖ-ਵੱਖ ਅਹਿਮ ਥਾਵਾਂ ਦੇ ਦੌਰਿਆਂ ਦੀ ਰੂ-ਪਰੇਖਾ ਦਸਦੇ ਹੋਏ ਸਾਰੀਆਂ ਗਤੀਵਿਧੀਆਂ ਦੀ ਇੱਕ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।
ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਵਿਭਾਗ ਦੀ ਵਿਰਾਸਤ ਅਤੇ ਅਕਾਦਮਿਕ ਪ੍ਰਾਪਤੀਆਂ ਪ੍ਰਤੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ ਵਿਭਾਗ ਦਾ ਸੰਖੇਪ ਇਤਿਹਾਸ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਅਕ ਵਜੋਂ ਉਹਨਾਂ ਦੀਆਂ ਭਵਿੱਖ ਦੀਆਂ ਭੂਮਿਕਾਵਾਂ ਲਈ ਲੋੜੀਂਦੇ ਹੁਨਰ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਹੋਏ ਵਿਆਪਕ ਪਾਠਕ੍ਰਮ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਖੁਸ਼ਗੀਤ ਕੌਰ ਨੇ ਫੈਕਲਟੀ ਮੈਂਬਰਾਂ ਨਾਲ ਜਾਣ-ਪਛਾਣ ਕਰਾਈ, ਉਨ੍ਹਾਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਇਸ ਤੋਂ ਬਾਅਦ ਡਾ.ਗੁਰਸੰਗੀਤ ਕੌਰ ਅਤੇ ਡਾ.ਪਪਲਦੀਪ ਗੋਸਲ ਵੱਲੋਂ ਰਸਮੀ ਤੌਰ ‘ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ ਇਸ ਸਮਾਗਮ ਵਿੱਚ ਵਿਭਾਗ ਦੇ ਫੈਕਲਟੀ ਮੈਂਬਰ ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਭਰਪੂਰ ਸ਼ਿਰਕਤ ਕੀਤੀ।

Advertisement
Advertisement
Advertisement
Advertisement
Scroll to Top