Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:07 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰ ਕਨੂੰ ਗੁੱਜਰ ਅਤੇ ਪੁਲਸ ਵਿਚਾਲੇ ਮੁਕਾਬਲੇ ਦੌਰਾਨ ਕਨੂੰ ਗੁੱਜਰ ਗ੍ਰਿਫ਼ਤਾਰ

ਗੈਂਗਸਟਰ ਕਨੂੰ ਗੁੱਜਰ ਅਤੇ ਪੁਲਸ ਵਿਚਾਲੇ ਮੁਕਾਬਲੇ ਦੌਰਾਨ ਕਨੂੰ ਗੁੱਜਰ ਗ੍ਰਿਫ਼ਤਾਰ

ਗੈਂਗਸਟਰ ਕਨੂੰ ਗੁੱਜਰ ਅਤੇ ਪੁਲਸ ਵਿਚਾਲੇ ਮੁਕਾਬਲੇ ਦੌਰਾਨ ਕਨੂੰ ਗੁੱਜਰ ਗ੍ਰਿਫ਼ਤਾਰ
ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ `ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਬਦਨਾਮ ਗੈਂਗਸਟਰ ਕਨੂੰ ਗੁੱਜਰ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਗੈਂਗਸਟਰ ਕਨੂੰ ਗੁੱਜਰ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕਤਲ, ਫਿਰੌਤੀ ਅਤੇ ਲੁੱਟ-ਖੋਹ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ।ਜਲੰਧਰ ਸਿਟੀ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ, ਜਿਸ `ਚ ਦੋਵਾਂ ਪਾਸਿਆਂ ਤੋਂ 9 ਦੇ ਕਰੀਬ ਗੋਲੀਆਂ ਚੱਲੀਆਂ। ਜਿਸ ਵਿੱਚ ਗੈਂਗਸਟਰ ਕਨੂੰ ਗੁੱਜਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ’ਤੇ ਮੁਲਜ਼ਮਾਂ ਕੋਲੋਂ 2 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਨੇ ਸੀਆਈਏ ਪੁਲਿਸ ਪਾਰਟੀ ’ਤੇ ਸਿੱਧੀ ਫਾਇਰਿੰਗ ਕੀਤੀ ਸੀ। ਖੁਸ਼ਕਿਸਮਤੀ ਇਹ ਰਹੀ ਕਿ ਪੁਲਿਸ ਪਾਰਟੀ ਨੂੰ ਕੋਈ ਗੋਲੀ ਨਹੀਂ ਲੱਗੀ। ਫਿਰ ਸਿਟੀ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਗੁੱਜਰ ਨੂੰ ਪੰਜ ਗੋਲੀਆਂ ਲੱਗੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ। ਦੋਸ਼ੀ ਦੀਆਂ ਲੱਤਾਂ, ਪੇਟ ਅਤੇ ਪਿੱਠ `ਤੇ ਗੋਲੀਆਂ ਲੱਗੀਆਂ ਹਨ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਦੱਸਣਯੋਗ ਹੈ ਕਿ ਸੀਆਈਏ ਸਟਾਫ਼ ਦੀ ਟੀਮ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ ਸੀ। ਜਿੱਥੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਫਿਲਹਾਲ ਗੁੱਜਰ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਕਿਉਂਕਿ ਉਸ ਦਾ ਕਾਫੀ ਖੂਨ ਵਹਿ ਚੁੱਕਾ ਹੈ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ। ਜਲਦੀ ਹੀ ਪੁਲਿਸ ਵੱਲੋਂ ਮੁਕਾਬਲੇ ਸਬੰਧੀ ਸਦਰ ਥਾਣੇ ਵਿੱਚ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ।ਸੂਤਰਾਂ ਮੁਤਾਬਕ ਗੈਂਗਸਟਰ ਕਨੂੰ ਗੁੱਜਾ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ। ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੇਸ ਦਰਜ ਕੀਤਾ ਸੀ। ਜਿਸ ਵਿੱਚ ਕਨੂੰ ਗੁੱਜਰ ਫਰਾਰ ਸੀ। ਸੂਚਨਾ ਦੇ ਆਧਾਰ `ਤੇ ਥਾਣਾ ਸਿਟੀ ਦੀ ਸੀਆਈਏ ਸਟਾਫ਼ ਦੀ ਟੀਮ ਨੇ ਅੱਜ ਸਵੇਰੇ ਨਵਾਂਸ਼ਹਿਰ ਦੇ ਬਲਾਚੌਰ ਇਲਾਕੇ ਤੋਂ ਕਨੂੰ ਨੂੰ ਗ੍ਰਿਫ਼ਤਾਰ ਕੀਤਾ ਹੈ। ਬਲਾਚੌਰ ਵਿੱਚ ਮੁਲਜ਼ਮ ਗੈਂਗਸਟਰ ਰਵੀ ਬਲਾਚੌਰੀਆ ਦੇ ਸਾਥੀਆਂ ਨਾਲ ਰਹਿ ਰਿਹਾ ਸੀ।ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਉਕਤ ਮੁਲਜ਼ਮਾਂ ਨੇ ਜਲੰਧਰ `ਚ ਹਥਿਆਰ ਲੁਕਾਏ ਹੋਏ ਸਨ। ਗ੍ਰਿਫ਼ਤਾਰੀ ਤੋਂ ਬਾਅਦ ਸੀਆਈਏ ਸਟਾਫ਼ ਦੀ ਟੀਮ ਤੁਰੰਤ ਮੁਲਜ਼ਮ ਨੂੰ ਜਲੰਧਰ ਦੇ 66 ਫੁੱਟ ਰੋਡ ’ਤੇ ਲੈ ਆਈ। ਜਿੱਥੇ ਮੁਲਜ਼ਮ ਨੇ ਦੱਸਿਆ ਕਿ ਉਸ ਦੇ ਹਥਿਆਰ ਉੱਥੇ ਪਏ ਸਨ। ਜਦੋਂ ਪੁਲਿਸ ਮੁਲਜ਼ਮਾਂ ਨੂੰ ਲੈ ਕੇ ਉਥੇ ਪੁੱਜੀ ਤਾਂ ਮੁਲਜ਼ਮ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ ਤੇ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ।

Advertisement
Advertisement
Advertisement
Advertisement
Scroll to Top