Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:22 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਹੋਣਗੇ ਧਾਰਮਕ ਸਮਾਗਮ: ਮੈਨੇਜਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਹੋਣਗੇ ਧਾਰਮਕ ਸਮਾਗਮ: ਮੈਨੇਜਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਨੂੰ ਸਮਰਪਿਤ ਹੋਣਗੇ ਧਾਰਮਕ ਸਮਾਗਮ: ਮੈਨੇਜਰ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਪਟਿਆਲਾ 2 ਸਤੰਬਰ : ਨੰਵੇਂ ਪਾਤਸਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਤ ਧਾਰਮਕ ਸਮਾਗਮ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਸਾਂਝੀ ਕੀਤੀ। ਪਹਿਲੇ ਪ੍ਰਕਾਸ ਪੁਰਬ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਧਾਰਮਕ ਸਮਾਗਮ ਦੇ ਸੰਬੰਧ ਵਿਚ ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ 4 ਸਤੰਬਰ ਨੂੰ 10.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਹਜੂਰੀ ਰਾਗੀ ਕੀਰਤਨੀ ਜੱਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸੰਗਤਾਂ ਧਾਰਮਕ ਸਮਾਗਮ ਵਿਚ ਪਹੁੰਚ ਕੇ ਗੁਰੂ ਸਾਹਿਬ ਦੀ ਖੁਸੀਆਂ ਨੂੰ ਪ੍ਰਾਪਤ ਕਰਨ।
ਫੋਟੋ : ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਭਾਈ ਗੁਲਵਿੰਦਰ ਸਿੰਘ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਦੇ ਹੋਏ, ਨਾਲ ਹਨ ਮੈਨੇਜਰ ਰਜਿੰਦਰ ਸਿੰਘ ਟੌਹੜਾ।

Advertisement
Advertisement
Advertisement
Advertisement
Scroll to Top