Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 8:07 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

ਅਪਾਰਟਮੈਂਟਾਂ ‘ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ

ਚੰਡੀਗੜ੍ਹ, 10 ਅਪ੍ਰੈਲ:

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ।

ਨਹਿਰੂ ਸਿਧਾਂਤ ਕੇਂਦਰ ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦੀ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ।

ਕੈਬਨਿਟ ਮੰਤਰੀ ਨਿੱਜਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ।

ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top