Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:33 am

+91 90915 01313 , +91 90916 01313

punjabbanni@gmail.com
punjabbani@yahoo.com

ਸ.ਮਿ.ਸ.ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਜਿੱਤੇ 1 ਸਿਲਵਰ ਅਤੇ 5 ਬਰੋਂਜ਼ ਮੈਡਲ

ਸ.ਮਿ.ਸ.ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਜਿੱਤੇ 1 ਸਿਲਵਰ ਅਤੇ 5 ਬਰੋਂਜ਼ ਮੈਡਲ

ਸ.ਮਿ.ਸ.ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਕੁਰਾਸ਼ ਟੂਰਨਾਮੈਂਟ ਵਿੱਚ ਜਿੱਤੇ 1 ਸਿਲਵਰ ਅਤੇ 5 ਬਰੋਂਜ਼ ਮੈਡਲ
ਪਟਿਆਲਾ : 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਕੁਰਾਸ਼ ਅੰਡਰ-14 ਲੜਕੀਆਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਚਰਨਜੀਤ ਸਿੰਘ, ਸ੍ਰੀ ਅਰਸ਼ਾਦ ਖਾਨ, ਸ੍ਰੀ ਅਰੁਣ ਕੁਮਾਰ, ਸ੍ਰੀ ਰਣਜੀਤ ਸਿੰਘ ਅਤੇ ਸ੍ਰੀ ਰਕੇਸ਼ ਕੁਮਾਰ ਦੀ ਅਗਵਾਈ ਵਿੱਚ ਸਟੇਡੀਅਮ ਸਾਹਿਬ ਨਗਰ ਥੇੜੀ ਪਟਿਆਲਾ ਵਿਖੇ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰਣਾਂ ਦੇ ਭਾਗ ਲਿਆ।ਸਾਰੀਆਂ ਖਿਡਾਰਣਾਂ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੀਆਂ ਖਿਡਾਰਣਾਂ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੀ ਰੁਪਿੰਦਰ ਕੌਰ ਨੇ -24 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਕਨਿਕਾ ਨੇ -28 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਗੁਰਨੂਰ ਕੌਰ ਨੇ -36 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਨੰਦਨੀ ਨੇ -40 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਹਰਨੀਤ ਕੌਰ ਨੇ -44 ਕਿਲੋ ਭਾਰ ਵਿੱਚ ਬਰੋਂਜ਼ ਮੈਡਲ, ਅਤੇ ਰੋਸ਼ਨੀ ਕੁਮਾਰੀ ਨੇ +48 ਕਿਲੋ ਭਾਰ ਵਿੱਚ ਸਿਲਵਰ ਮੈਡਲ ਹਾਸਲ ਕੀਤਾ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੇ ਸਕੂਲ ਦੀਆਂ ਖਿਡਾਰਣਾਂ ਨੇ ਕੁਰਾਸ਼ ਦੀ ਖੇਡ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਉਹਨਾਂ ਦਾ ਸਕੂਲ ਹੋਰ ਖੇਡਾਂ ਵਿੱਚ ਵੀ ਚੰਗਾ ਪ੍ਰਦਰਸ਼ਨ ਕਰੇਗਾ। ਇਸ ਮੋਕੇ ਤੇ ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਮਲਕੀਤ ਸਿੰਘ, ਸ੍ਰੀ ਪਵਨ ਕੁਮਾਰ, ਸ੍ਰੀ ਸ਼ਤੀਸ ਕੁਮਾਰ, ਸ੍ਰੀਮਤੀ ਰਜਨੀ ਠਾਕੁਰ, ਸ੍ਰੀ ਅਜੈ ਕਾਂਤ, ਸ੍ਰੀ ਸੁਰਜੀਤ ਸਿੰਘ ਵਾਲੀਆ, ਸ੍ਰੀ ਸੁਰਿੰਦਰ ਸਿੰਘ, ਮਿਸ ਅਨੂ, ਮਿਸ ਹਰਪ੍ਰੀਤ ਕੌਰ ਅਤੇ ਹੋਰ ਕੋਚ ਅਤੇ ਅਧਿਆਪਕ ਮੋਜੂਦ ਸਨ।

Advertisement
Advertisement
Advertisement
Advertisement
Scroll to Top