Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 12:25 pm

+91 90915 01313 , +91 90916 01313

punjabbanni@gmail.com
punjabbani@yahoo.com

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ

ਭੁਪੇਸ਼ ਚੱਠਾ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 2 ਸਤੰਬਰ : ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਸ੍ਰੀ ਭੁਪੇਸ਼ ਚੱਠਾ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।
ਸ੍ਰੀ ਭੁਪੇਸ਼ ਚੱਠਾ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜ਼ਿਕਰਯੋਗ ਹੈ ਕਿ ਇੰਨਵੈਸਟੀਗੇਟਿਵ ਜਰਨਲਿਜ਼ਮ ਵਿੱਚ ਵਧੀਆਂ ਸੇਵਾਵਾਂ ਦੇਣ ਵਾਲੇ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਤ ਸ੍ਰੀ ਭੁਪੇਸ਼ ਚੱਠਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸ੍ਰੀ ਫ਼ਤਿਗੜ੍ਹ ਸਾਹਿਬ ਸਮੇਤ ਬਤੌਰ ਏ.ਪੀ.ਆਰ.ਓ ਪਟਿਆਲਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਕੋਲ ਪੱਤਰਕਾਰਤਾ ਦੇ ਖੇਤਰ ਵਿੱਚ ਲੰਬਾ ਤਜਰਬਾ ਹੈ।

Advertisement
Advertisement
Advertisement
Advertisement
Scroll to Top