Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 11:16 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 13 ਅਪ੍ਰੈਲ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।
ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Advertisement
Advertisement
Advertisement
Advertisement
Scroll to Top