Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:53 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਿਵਾਜੀ ਬੁੱਤ ਮਾਮਲੇ ਵਿਚ ਗ੍ਰਿਫ਼ਤਾਰ ਠੇਕੇਦਾਰ ਤੇ ਸਲਾਹਕਾਰ ਨੂੰ 10 ਤੱਕ ਪੁਲਸ ਹਿਰਾਸਤ ਤੇ ਭੇਜਿਆ

ਸ਼ਿਵਾਜੀ ਬੁੱਤ ਮਾਮਲੇ ਵਿਚ ਗ੍ਰਿਫ਼ਤਾਰ ਠੇਕੇਦਾਰ ਤੇ ਸਲਾਹਕਾਰ ਨੂੰ 10 ਤੱਕ ਪੁਲਸ ਹਿਰਾਸਤ ਤੇ ਭੇਜਿਆ

ਸ਼ਿਵਾਜੀ ਬੁੱਤ ਮਾਮਲੇ ਵਿਚ ਗ੍ਰਿਫ਼ਤਾਰ ਠੇਕੇਦਾਰ ਤੇ ਸਲਾਹਕਾਰ ਨੂੰ 10 ਤੱਕ ਪੁਲਸ ਹਿਰਾਸਤ ਤੇ ਭੇਜਿਆ
ਮੁੰਬਈ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸਿੰਧੂਦੁਰਗ ਜਿਲ੍ਹੇ ਦੀ ਅਦਾਲਤ ਨੇ ਛੱਤਰਪਤੀ ਸਿ਼ਵਾਜੀ ਮਹਾਰਾਜ ਦਾ ਬੁੱਤ ਡਿੱਗਣ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ 10 ਸਤੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਆਪਟੇ ਨੂੰ ਘਟਨਾ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਬੁੱਧਵਾਰ ਰਾਤ ਨੂੰ ਠਾਣੇ ਜ਼ਿਲ੍ਹੇ ਦੇ ਕਲਿਆਣ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਲ੍ਹੇ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲ੍ਹੇ ਵਿੱਚ ਮਰਾਠਾ ਯੋਧਾ ਛਤਰਪਤੀ ਸ਼ਿਵਾਜੀ ਮਹਾਰਾਜ ਦਾ 35 ਫੁੱਟ ਉੱਚਾ ਬੁੱਤ 26 ਅਗਸਤ ਨੂੰ ਡਿੱਗ ਗਿਆ ਸੀ। ਇਸ ਬੁੱਤ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ ਨੌਂ ਮਹੀਨੇ ਪਹਿਲਾਂ ਕੀਤਾ ਸੀ। ਸਿੰਧੂਦੁਰਗ ਪੁਲੀਸ ਨੇ ਪਿਛਲੇ ਮਹੀਨੇ ਬੁੱਤ ਡਿੱਗਣ ਦੇ ਮਾਮਲੇ ਵਿੱਚ ਲਾਪ੍ਰਵਾਹੀ ਅਤੇ ਹੋਰ ਅਪਰਾਧਾਂ ਨਾਲ ਸਬੰਧਤ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ ਦੇ ਤਹਿਤ ਆਪਟੇ ਅਤੇ ਪਾਟਿਲ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਸੀ। ਇਸ ਤੋਂ ਪਹਿਲਾਂ ਸਿੰਧੂਦੁਰਗ ਪੁਲੀਸ ਨੇ ਅਦਾਲਤ ਨੂੰ ਦੱਸਿਆ ਕਿ ਪਿਛਲੇ ਮਹੀਨੇ ਮਾਲਵਾਨ ਦੇ ਰਾਜਕੋਟ ਕਿਲ੍ਹੇ ’ਚ ਡਿੱਗੇ ਸ਼ਿਵਾਜੀ ਮਹਾਰਾਜ ਦੇ ਬੁੱਤ ’ਚੋਂ ਬਰਾਮਦ ਸਮੱਗਰੀ ਨੂੰ ਜੰਗਾਲ ਲੱਗ ਗਿਆ ਸੀ ਅਤੇ ਇਹ ਪਤਾ ਲਾਉਣ ਦੀ ਲੋੜ ਹੈ ਕਿ ਕੀ ਮੁਲਜ਼ਮਾਂ ਨੇ ਬੁੱਤ ਦੇ ਨਿਰਮਾਣ ’ਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਸੀ।

Advertisement
Advertisement
Advertisement
Advertisement
Scroll to Top